
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਯੁਵਾ ਮੋਰਚੇ ਨੇ ਰੋਸ ਮਾਰਚ ਦੌਰਾਨ ਫੂਕਿਆ ਸੋਨੀਆ ਗਾਂਧੀ ਦਾ ਪੁੱਤਲਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਰੂਪਨਗਰ ਵਿਖੇ ਭਾਜਪਾ ਯੁਵਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਾਬਕਾ ਸਪੀਕਰ ਦੀ ਕੋਠੀ ਦੇ ਸਾਹਮਣੇ ਸੋਨੀਆ ਗਾਂਧੀ ਦਾ ਪੁੱਤਲਾ ਫੂਕਿਆ ਗਿਆ। ਇਸ ਦੌਰਾਨ ਕਾਂਗਰਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਮਨ ਕਾਬੜਵਾਲ ਨੇ ਕਿਹਾ ਕਿ ਹਾਲ ਹੀ ਵਿਚ ਇੱਕ ਸਮਾਗਮ ਦੌਰਾਨ ਵੰਦੇ ਮਾਤਰਮ ਦੇ ਗਾਇਨ ਦੌਰਾਨ ਸੋਨੀਆ ਗਾਂਧੀ ਵੱਲੋਂ ਕਥਿਤ ਤੌਰ ’ਤੇ ਪਾਰਟੀ ਪ੍ਰਧਾਨ ਨੂੰ ਬੈਠਣ ਲਈ ਕਹਿਣ ਵਾਲੀ ਘਟਨਾ ਨੂੰ ਭਾਜਪਾ ਗੰਭੀਰਤਾ ਨਾਲ ਦੇਖਦੀ ਹੈ। ਉਨ੍ਹਾਂ ਵੰਦੇ ਮਾਤਰਮ ਦੇਸ਼ ਦੀ ਆਜ਼ਾਦੀ ਦੀ ਲਹਿਰ, ਰਾਸ਼ਟਰੀ ਚੇਤਨਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਅਰੋਪ ਲਗਾਏ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਅਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।