- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਗਲਾਤ ਵਿਭਾਗ ਦੇ ਰੇਂਜਰ ਸੁਖਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਈਡੀ ਦੇ ਆਉਣ ਬਾਰੇ ਉਨ੍ਹਾਂ ਨੂੰ ਬਾਅਦ ਵਿੱਚ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਗੂਗਲ ਅਰਥ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ।

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ : ਨੰਗਲ ਦੇ ਭਲਾਣ ਇਲਾਕੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਬੁੱਧਵਾਰ ਨੂੰ ਉਸ ਵੇਲੇ ਚਰਚਾ ਛਿੜ ਗਈ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਪਹਿਲਾਂ ਅਟੈਚ ਕੀਤੀ ਗਈ ਜ਼ਮੀਨ ਦਾ ਦੌਰਾ ਕਰਨ ਦੀ ਜਾਣਕਾਰੀ ਸਾਹਮਣੇ ਆਈ। ਸੂਤਰਾਂ ਅਨੁਸਾਰ ਟੀਮ ਨੇ ਸਵੇਰੇ ਮੌਕੇ ਦਾ ਜਾਇਜ਼ਾ ਲਿਆ ਅਤੇ ਵਾਪਸ ਚਲੀ ਗਈ। ਇਸ ਸਬੰਧੀ ਕਿਸੇ ਵਿਭਾਗ ਵੱਲੋਂ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਜਾਣਕਾਰੀ ਮੁਤਾਬਕ ਈਡੀ ਦੇ ਦੌਰੇ ਬਾਰੇ ਨਾ ਮਾਈਨਿੰਗ ਵਿਭਾਗ ਅਤੇ ਨਾ ਹੀ ਪੁਲਿਸ ਨੂੰ ਪਹਿਲਾਂ ਤੋਂ ਕੋਈ ਸੂਚਨਾ ਸੀ। ਉਲੇਖਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਈਡੀ ਇਸ ਇਲਾਕੇ ਵਿੱਚ ਕਾਰਵਾਈ ਕਰ ਚੁੱਕੀ ਹੈ ਅਤੇ ਅਟੈਚ ਕੀਤੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ।
ਜੰਗਲਾਤ ਵਿਭਾਗ ਦੇ ਰੇਂਜਰ ਸੁਖਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਈਡੀ ਦੇ ਆਉਣ ਬਾਰੇ ਉਨ੍ਹਾਂ ਨੂੰ ਬਾਅਦ ਵਿੱਚ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਗੂਗਲ ਅਰਥ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਜ਼ਮੀਨ ਐਲਗਰਾਂ ਨੇੜੇ ਹੋ ਸਕਦੀ ਹੈ, ਪਰ ਮੁਕੰਮਲ ਨਿਸ਼ਾਨਦੇਹੀ ਤੋਂ ਪਹਿਲਾਂ ਕੋਈ ਅੰਤਿਮ ਟਿੱਪਣੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।