ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵੱਲੋਂ ਵਿਦਿਅਕ ਟੂਰ ਕਰਵਾਇਆ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਵਿਦਿਅਕ ਟੂਰ ਕਰਵਾਇਆ
Publish Date: Fri, 20 Nov 2026 03:36 PM (IST)
Updated Date: Fri, 20 Nov 2026 03:37 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਰੋਜ਼ਾ ਵਿਦਿਅਕ ਟੂਰ ਕਰਵਾਇਆ ਗਿਆ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜ ਦੇ ਵਿਦਿਆਰਥੀਆਂ ਨੂੰ ਇਸ ਦੌਰਾਨ ਸ੍ਰੀ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ-ਏ-ਸ਼ਹਾਦਤ ਦਾ ਦੌਰਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਤਿਹਾਸ ਵਿਭਾਗ ਦੇ ਮੁਖੀ ਲੈਕਚਰਾਰ ਹਰਿੰਦਰ ਕੌਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਵਿਰਸੇ, ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਤਹਿਤ ਇਹ ਟੂਰ ਉਲੀਕਿਆ ਗਿਆ। ਦਾਸਤਾਨ-ਏ-ਸ਼ਹਾਦਤ ਵਿਖੇ ਵਿਦਿਆਰਥੀਆਂ ਨੇ ਵੱਖ-ਵੱਖ ਗੈਲਰੀਆਂ ਰਾਹੀਂ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਤੇ ਮਹਾਨ ਸ਼ਹਾਦਤਾਂ ਨਾਲ ਸਬੰਧਤ ਮਹੱਤਵਪੂਰਨ ਘਟਨਾਵਾਂ ਦੀ ਡਿਜੀਟਲ ਪੇਸ਼ਕਾਰੀ ਦੇਖੀ। ਇਸ ਵਿਦਿਅਕ ਦੌਰੇ ਰਾਹੀਂ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਤੇ ਵਿਰਾਸਤ ਬਾਰੇ ਅਹਿਮ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿਦਕ, ਸਬਰ ਤੇ ਮਹਾਨ ਸ਼ਹਾਦਤਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ। ਇਸ ਮੌਕੇ ਪ੍ਰੋਫੈਸਰ ਜਗਰੂਪ ਸਿੰਘ, ਪ੍ਰੋਫੈਸਰ ਸੁਖਵਿੰਦਰ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।