- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਉਦੀ ਅਰਬ ਵਿਚ ਸਜਾ ਜਾਫਤਾ ਨੌਜਵਾਨ ਨੂੰ ਭਾਰਤ ਲਿਆਉਣ ਦੇ ਯਤਨ ਜਾਰੀ: ਡਾ ਚਰਨਜੀਤ ਸਿੰਘ

ਜੌਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ : ਸਾਉਦੀ ਅਰਬ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਭਾਰਤ ਲਿਆਉਣ ਦੇ ਯਤਨ ਜਾਰੀ ਹਨ। ਇਹ ਵਿਚਾਰ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨਾਂ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਚ ਪੈਂਦੇ ਪਿੰਡ ਬਰਸਾਲਪੁਰ ਦੇ ਨੌਜਵਾਨ ਅਤੇ ਹਲਕਾ ਸਮਰਾਲਾ ’ਚ ਪੈਂਦੇ ਪਿੰਡ ਮਾਣਕੀ ਦੇ ਦੋ ਨੌਜਵਾਨ ਸਾਊਦੀ ਅਰਬ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕਾ ਸ੍ਰੀ ਚਮਕੌਰ ਸਾਹਿਬ ’ਚ ਪੈਂਦੇ ਪਿੰਡ ਬਰਸਾਲਪੁਰ ਦੇ ਨੌਜਵਾਨ ਗੁਰਦੀਪ ਸਿੰਘ ਜੋ ਕਿ ਕੁਝ ਹੀ ਸਮਾਂ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਸਊਦੀ ਅਰਬ ਗਿਆ ਸੀ ਜਿੱਥੇ ਉਨ੍ਹਾਂ ਨਾਲ ਹਲਕਾ ਸਮਰਾਲਾ ਪਿੰਡ ਮਣਕੀ ਦਾ ਨੌਜਵਾਨ ਸੁਖਚੈਨ ਸਿੰਘ ਵੀ ਕੰਮ ਕਾਰ ਤੇ ਲੱਗਿਆ ਹੋਇਆ ਸੀ । ਉਥੇ ਕੁਝ ਮਾੜਾ ਮੋਟਾ ਝਗੜਾ ਹੋਣ ਕਾਰਨ ਇੱਕ ਪਾਕਿਸਤਾਨੀ ਵਿਅਕਤੀ ਦੀ ਮੌਤ ਹੋ ਗਈ ਸੀ । ਜਿਸ ’ਚ ਭਾਵੇਂ ਇਨ੍ਹਾਂ ਦਾ ਕੋਈ ਵੱਡਾ ਹੱਥ ਨਹੀਂ ਸੀ ਪਰ ਉਥੋਂ ਦੀ ਸਰਕਾਰਾਂ ਨੇ ਇਨ੍ਹਾਂ ਨੂੰ ਬਰਾਬਰ ਦਾ ਦੋਸ਼ੀ ਮੰਨਦੇ ਹੋਏ ਇਸ ਕੇਸ ’ਚ ਸ਼ਾਮਲ ਕਰ ਲਿਆ ਗਿਆ ਸੀ ,ਉਥੇ ਉਨ੍ਹਾਂ ਨੂੰ 29 ਸਤੰਬਰ ਨੂੰ ਸਿਰ ਕਲਮ ਕਰਨ ਦੀ ਇੱਕ ਬੜੀ ਵੱਡੀ ਸਜ਼ਾ ਸੁਣਾਈ ਗਈ ਅਤੇ ਇਸ ’ਚ ਅਪੀਲ ਦਲੀਲ ਕਰਨ ਲਈ ਇੱਕ ਮਹੀਨੇ ਦਾ ਸਮਾਂ ਵੀ ਦਿੱਤਾ ਗਿਆ ਜੋ ਕਿ ਇਹ ਪਰਿਵਾਰ ਗਰੀਬ ਹੋਣ ਕਾਰਨ ਇਸ ਕੇਸ ਦੀ ਪੈਰਵਾਈ ਕਰਨ ਤੋਂ ਅਸਮਰਥ ਹਨ।
ਇਸ ਮੌਕੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਇਨਾਂ ਦੋਨੋਂ ਨੌਜਵਾਨਾਂ ਦੇ ਬਚਾਅ ਕਰਨ ਲਈ ਇੱਕ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਭੇਜਿਆ ਗਿਆ ਹੈ ਅਤੇ ਦੂਜਾ ਸਾਊਦੀ ਅਰਬ ਦੀ ਅੰਬੈਸੀ ਨੂੰ ਲਿਖਤੀ ਪੱਤਰ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੋਨੋਂ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਕੋਈ ਅਪੀਲ ਦਲੀਲ ਹੋ ਸਕੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਡੇ ਪੰਜਾਬ ਦੇ ਮੁੱਖ ਮੰਤਰੀ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਨਿੱਜੀ ਸਕੱਤਰ ਜਗਤਾਰ ਸਿੰਘ ਘੜੂੰਆ, ਬਲਾਕ ਸੰਮਤੀ ਖਰੜ ਦੇ ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਡੇਰ, ਪੀਏ ਸ੍ਰੀ ਚੰਦ, ਆਪ ਦੀ ਸੀਨੀਅਰ ਆਗੂ ਬੀਬੀ ਮਨਜੀਤ ਕੌਰ ਸਮੇਤ ਹੋਰ ਵੀ ਹਾਜ਼ਰ ਸਨ।