ਬਿਜਲੀ ਕਾਮਿਆਂ ਨੇ ਹੜਤਾਲ ਕਰਕੇ ਦਿੱਤਾ ਧਰਨਾ
ਬਿਜਲੀ ਕਾਮਿਆਂ ਨੇ ਹੜਤਾਲ ਕਰਕੇ ਕੰਮ ਕੀਤਾ ਜਾਮ
Publish Date: Thu, 12 Feb 2026 05:27 PM (IST)
Updated Date: Thu, 12 Feb 2026 05:30 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਅੱਜ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਦੀਆਂ ਯੂਨੀਅਨਾਂ ਵੱਲੋਂ ਹੜਤਾਲ ਕਰਕੇ ਸ੍ਰੀ ਅਨੰਦਪੁਰ ਸਾਹਿਬ ਡਵੀਜ਼ਨ ਦਫਤਰ ਵਿਖੇ ਇਕੱਠੇ ਹੋ ਕੇ ਧਰਨਾ ਦਿੱਤਾ। ਅੱਜ ਦੇ ਧਰਨੇ ਵਿਚ ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਪੀ.ਐਸ.ਈ.ਬੀ ਇਪਲਾਈਜ ਫੈਡਰੇਸ਼ਨ ਏਟਕ ਪੈਨਸ਼ਨਰ ਐਸ਼ੋਸ਼ੀਏਸ਼ਨ ਯੂਨੀਅਨਾਂ ਵਲੋਂ ਹੜਤਾਲ ਦਾ ਸਮਰਥਨ ਵਿਚ ਭਰਵੀਂ ਸ਼ਮੂਲੀਅਤ ਕੀਤੀ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਵਿਰੋਧੀ ਬਿਜਲੀ ਐਕਟ 2025 ਨੂੰ ਰੱਦ ਕੀਤਾ ਜਾਵੇ, ਬੀਜ ਬਿੱਲ 2025 ਰੱਦ ਨੂੰ ਕੀਤਾ ਜਾਵੇ। ਲੇਬਰ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ, ਮਨਰੇਗਾ ਕਾਨੂੰਨ ਵਿਚ ਕੀਤੀ ਸੋਧ ਵਾਪਸ ਲਈ ਜਾਵੇ। ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਟੀ.ਐਸ.ਯੂ. ਦੇ ਦੋ ਆਗੂਆਂ ਨੂੰ ਹਾਈਕੋਰਟ ਦੇ ਫੈਸਲੇ ਅਨੁਸਾਰ ਬਹਾਲ ਕੀਤਾ ਜਾਵੇ। ਜੇਕਰ ਇਨ੍ਹਾਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਨੂੰ ਤੇਜ ਕਰਨ ਲਈ ਮਜਬੂਰ ਹੋਣਗੀਆ। ਅੰਤ ਵਿਚ ਬਿਜਲੀ ਮੁਲਾਜ਼ਮ ਕਾਫਲੇ ਦੇ ਰੂਪ ਵਿਚ ਬੱਸ ਸਟੈਂਡ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਨਾਲ ਸਾਂਝੇ ਤੌਰ ’ਤੇ ਰੋਸ ਰੈਲੀ ਕਰਕੇ ਅਤੇ ਸ਼ਹਿਰ ਵਿਚ ਰੋਸ ਮਾਰਚ ਐਸਡੀਐਮ ਦਫਤਰ ਤੱਕ ਕੀਤਾ ਗਿਆ। ਅੱਜ ਦੇ ਧਰਨੇ ਨੂੰ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਤਰਸੇਮ ਲਾਲ ਸਰਕਲ ਸਕੱਤਰ ਦੇਸ਼ਰਾਜ ਘਈ ਡਵੀਜ਼ਨ ਪ੍ਰਧਾਨ ਜਸਪਾਲ ਕੁਮਾਰ ਕੋਟਲਾ, ਨਵਦੀਪ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਨਿਤਨ ਕੁਮਾਰ, ਕੁਲਵੰਤ ਸਿੰਘ, ਸਚਿਨ ਕੁਮਾਰ, ਗੌਰਵ ਸ਼ਰਮਾ, ਭਾਗ ਸਿੰਘ ਭਉਵਾਲ ਨੇ ਸੰਬੋਧਨ ਕੀਤਾ।