ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਜਤਾਇਆ ਰੋਸ ਬਲਾਕ ਦੇ ਅਲੱਗ ਅਲੱਗ ਸਕੂਲਾਂ ਵਿੱਚ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਮੁਲਾਜ਼ਮਾਂ ਨੇ ਜਤਾਇਆ ਰੋਸ
Publish Date: Sat, 29 Aug 2026 05:35 PM (IST)
Updated Date: Sat, 29 Aug 2026 05:37 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ: ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਅਲੱਗ ਅਲੱਗ ਸਕੂਲਾਂ ਅਤੇ ਸਰਕਾਰੀ ਦਫਤਰਾਂ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਵੱਲੋਂ ਕੀਤੇ ਟਵੀਟ ਦੀਆਂ ਕਾਪੀਆਂ ਸਾੜੀਆਂ ਗਈਆਂ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਮੁਲਾਜ਼ਮਾਂ ਨਾਲ ਅਪਣਾਏ ਜਾ ਰਹੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਇਸ ਮੌਕੇ ਮਨਦੀਪ ਕੌਰ ਮਿਨਹਾਸ, ਬਲਵਿੰਦਰ ਸਿੰਘ ਲੋਦੀਪੁਰ, ਤਰਲੋਚਨ ਸਿੰਘ, ਗੁਰਪਿੰਦਰ ਕੌਰ, ਰਣਜੀਤ ਸਿੰਘ ਭੱਠਲ , ਅਸ਼ੋਕ ਕੁਮਾਰ, ਵਿਕਾਸ ਕੁਮਾਰ ਆਗੂਆਂ ਨੇ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂਰੈਲੀ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ 27 ਅਗਸਤ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਪੈਨਲ ਮੀਟਿੰਗ ਬੁਲਾਈ ਗਈ ਸੀ। ਉਧਰ, ਸਾਂਝੀ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਲੰਬਿਤ ਮੰਗਾਂ ਦੇ ਹੱਕ ਵਿੱਚ 27 ਅਗਸਤ ਨੂੰ ਸੂਬੇ ਭਰ ਵਿੱਚ ਮਹਾਂ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਆਗੂਆਂ ਅਨੁਸਾਰ ਜਦੋਂ ਕਮੇਟੀ ਦੇ ਨੁਮਾਇੰਦੇ 27 ਅਗਸਤ ਨੂੰ ਪੀਏਪੀ ਜਲੰਧਰ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਲਈ ਪਹੁੰਚੇ ਤਾਂ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੇ ਨਹੀਂ ਚੱਲ ਸਕਦੇ। ਇਸ ਤੋਂ ਬਾਅਦ ਮੀਟਿੰਗ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਡੀਏ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 15-01-2015 ਅਤੇ 17-07-2020 ਦੇ ਮੁਲਾਜ਼ਮ ਮਾਰੂ ਪੱਤਰਾਂ ਨੂੰ ਰੱਦ ਕਰਨ, ਏਸੀਪੀ, ਪੇਂਡੂ ਭੱਤੇ ਸਮੇਤ ਕੱਟੇ ਗਏ ਭੱਤੇ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਨਰੇਸ਼ ਰਾਣੀ, ਪ੍ਰਤਿਭਾ ਗੁਪਤਾ, ਕਰਮਜੀਤ ਕੌਰ, ਲਲਿਤਾ ਕੁਮਾਰੀ, ਰਣਜੀਤ ਸਿੰਘ ਭੱਠਲ, ਅਸ਼ੋਕ ਕੁਮਾਰ, ਹਰਪ੍ਰੀਤ ਬਾਵਾ, ਮੀਨਾ ਕੋਰੀ, ਮਨਜੀਤ ਕੌਰ, ਸੀਮਾ ਜੱਸਲ, ਸੀਮਾ ਰਾਣੀ, ਪੁਨੀਤਾ ਸ਼ਰਮਾ, ਮਨਦੀਪ ਕੌਰ ਮਿਨਹਾਸ , ਦਲਜੀਤ ਕੌਰ,ਰਜਨੀ ਦੇਵੀ, ਸੁਨੀਤਾ ਰਾਣੀ, ਰੇਨੂ ਬਾਲਾ, ਪੁਸ਼ਪਾ ਦੇਵੀ,ਗੁਰਪ੍ਰੀਤ ਕੌਰ, ਕਵਿਤਾ ਬੇਦੀ, ਹਰਕੀਰਤ ਸਿੰਘ, ਮਨਦੀਪ ਕੌਰ, ਨੀਰਜ ਬਾਲਾ, ਗੁਰਦੀਪ ਕੌਰ, ਹਰਭਜਨ ਸਿੰਘ ਬੀਕਾਪੁਰ, ਰਜੀਵ ਕੁਮਾਰ, ਗੌਰਵ ਸ਼ਰਮਾ, ਬਖਸ਼ੀਸ਼ ਸਿੰਘ, ਦਿਲਾਵਰ ਸਿੰਘ, ਯੋਗੇਸ਼ ਕੁਮਾਰ ਆਦਿ ਹਾਜਰ ਸਨ।