ਰੰਧਾਵਾ ਆਤਮ ਹੱਤਿਆ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
ਰੰਧਾਵਾ ਆਤਮ ਹੱਤਿਆ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Tue, 24 Mar 2026 04:28 PM (IST)
Updated Date: Tue, 24 Mar 2026 04:31 PM (IST)

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ : ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮਹਤਿਆ ਦੇ ਮਾਮਲੇ ਵਿਚ ਕਰਮਚਾਰੀ ਸੰਸਥਾਵਾਂ ਵੱਲੋਂ ਇਸ ਦੁੱਖਦਾਈ ਘਟਨਾ ਦੀ ਕਰੜੀ ਨਿੰਦਾ ਕੀਤੀ ਗਈ ਹੈ। ਵੱਖ-ਵੱਖ ਕਰਮਚਾਰੀ ਸੰਸਥਾਵਾਂ, ਜਿਨ੍ਹਾਂ ਵਿਚ ਇੰਟਕ ਸਾਂਝਾ ਮੋਰਚਾ ਅਤੇ ਨਗਰ ਕੌਂਸਲ ਦੀ ਜੱਥੇਬੰਦੀ ਦੇ ਪ੍ਰਤੀਨਿਧੀ ਸ਼ਾਮਲ ਸਨ, ਇਕੱਠੇ ਹੋ ਕੇ ਇਸ ਘਟਨਾ ‘ਤੇ ਗਹਿਰਾ ਰੋਸ ਪ੍ਰਗਟ ਕੀਤਾ। ਕਰਮਚਾਰੀ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰੀ ਪੱਧਰ ‘ਤੇ ਅਧਿਕਾਰੀਆਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹਨਾਂ ਨੂੰ ਅਜਿਹੇ ਕਠੋਰ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸੰਸਥਾਵਾਂ ਨੇ ਪੀੜਤ ਪਰਿਵਾਰ ਨੂੰ ਉਚਿਤ ਮੁਆਵਜ਼ਾ ਅਤੇ ਇਨਸਾਫ਼ ਦੇਣ ਦੀ ਮੰਗ ਕਰਦੇ ਹੋਏ ਮਾਮਲੇ ਦੀ ਨਿਰਪੱਖ ਅਤੇ ਉੱਚ-ਸਤ੍ਹਰੀ ਜਾਂਚ ਕਰਵਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕਰਮਚਾਰੀ ਸੰਸਥਾਵਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ, ਜਿਸ ਦੀ ਉਹਨਾਂ ਵੱਲੋਂ ਕੜੀ ਆਲੋਚਨਾ ਕੀਤੀ ਗਈ। ਇਸ ਮੌਕੇ ਸਤਨਾਮ ਸਿੰਘ ਲਾਦੀ, ਨਵੀਨ ਚੰਦਰ ਸ਼ਰਮਾ, ਰਹਮਤ ਅਲੀ, ਵਿਨੋਦ ਰਾਣਾ, ਪਰਮਜੀਤ ਸਿੰਘ, ਕੁਸ਼ਲ ਕੁਮਾਰ, ਬੰਟੀ ਗੋਹਰ, ਬਲਬੀਰ ਚੰਦ, ਤਾਰਾ ਚੰਦ, ਜਸਪਾਲ, ਸੰਜੀਵ ਕੁਮਾਰ, ਕਟੂ ਕੁਮਾਰ, ਮੁਕੇਸ਼ ਲਾਹੌਰੀ, ਅਵਿਨਾਸ਼, ਰਾਜ ਕੁਮਾਰ, ਸਰਵਨ, ਵਿਨੋਦ ਕੁਮਾਰ ਆਦਿ ਹਾਜ਼ਰ ਰਹੇ।