ਆਊਟਸੋਰਸ ਕਾਮਿਆਂ ਵੱਲੋਂ ਮੋਰਚੇ ’ਚ ਸ਼ਾਮਿਲ ਹੋਣ ਦਾ ਐਲਾਨ ਇਨਲਿਸਟਮੈਟ/ਆਊਟਸੋਰਸ ਮੁਲਾਜ਼ਮਾਂ ਵੱਲੋਂ ਸਾਹਨੇਵਾਲ ਮੋਰਚੇ ਵਿਚ ਸ਼ਾਮਿਲ ਹੋ
Publish Date: Sat, 29 Aug 2026 05:04 PM (IST)
Updated Date: Sat, 29 Aug 2026 05:07 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰੂਪਨਗਰ ਅਤੇ ਮੋਰਿੰਡਾ ਬ੍ਰਾਂਚ ਸਰਕਲ ਪ੍ਰਧਾਨ ਸੋਹਣ ਸਿੰਘ ਸੋਨੀ ਨੇ ਪ੍ਰੈੱਸ ਬਿਆਨ ਜ਼ਾਰੀ ਕਰਦਿਆਂ ਦੱਸਿਆ ਕਿ ਬੀਤੀ 17ਅਗਸਤ ਨੂੰ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਚੇਅਰਮੈਨ ਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਚਓਡੀ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਯੂਨੀਅਨ ਦੀ ਪੈਨਲ ਮੀਟਿੰਗ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਹਿਮਤੀ ਬਣੀ ਸੀ ਕਿ 4 ਦਿਨਾਂ ਤਕ ਕਮੇਟੀ ਬਣਾ ਕੇ ਇਨਲਿਸਟਮੈਟ ਵਰਕਰਾਂ ਦਾ ਰਿਕਾਰਡ ਮੰਗਿਆ ਜਾਵੇਗਾ ਅਤੇ ਪੰਜਾਬ ਰਾਜ ਆਊਟਸੋਰਸ ਇੰਗੇਜਮੈਂਟ ਵਿਚ ਤਬਦੀਲੀ ਬਿਲ-2026 ਵਿਚ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਮੀਟਿੰਗ ਕਰਕੇ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸਬ ਕਮੇਟੀ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਤ੍ਰਾਸਦੀ ਹੈ ਕਿ ਅਜੇ ਤਕ ਵਰਕਰਾਂ ਦਾ ਰਿਕਾਰਡ ਵੈਰੀਫਿਕੇਸ਼ਨ ਕਰਨ ਲਈ ਹੇਠਲੇ ਪੱਧਰ ’ਤੇ ਰਿਕਾਰਡ ਨਹੀਂ ਮੰਗਿਆ। ਇਸ ਦੇ ਕਾਰਨ ਵਰਕਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਹਰ ਵਾਰ ਲਾਰੇ ਹੀ ਲਗਾਏ ਜਾਂਦੇ ਨੇ। ਦੂਜੇ ਪਾਸੇ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ ਤੇ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ ਅਤੇ ਇਨਲਿਸਟਮੈਟ ਅਤੇ ਆਊਟਸੋਰਸ ਵਰਕਰਾਂ ਦੇ ਕੱਚੇ ਰੁਜ਼ਗਾਰ ਨੂੰ ਖੋਹਣ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਜਨਰਲ ਸਕੱਤਰ ਜਗਜੀਤ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਫੈਸਲਾ ਕੀਤਾ ਗਿਆ ਕਿ ਹੈ 1 ਸਤਬੰਰ. 2026 ਤੱਕ ਮੁੱਖ ਮੰਤਰੀ, ਵਿਤ ਮੰਤਰੀ ਵਿਭਾਗ ਦੇ ਕੈਬਨਿਟ ਮੰਤਰੀ ਨੂੰ ਮੰਗ ਪਤੱਰ ਭੇਜੇ ਜਾ ਰਹੇ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ੍ਹ ਜਲਦੀ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਸਰਕਾਰ, ਵਿਭਾਗੀ ਮੰਤਰੀ ਅਤੇ ਮੈਨੇਜਮੈਂਟ ਵਿਰੁੱਧ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ਵਿਖੇ 8 ਸਤਬੰਰ ਨੂੰ ਜਲ ਸਪਲਾਈ ਅਤੇ ਕੰਟਰੈਕਟ ਵਰਕਰ ਯੂਨੀਅਨ ਰੂਪਨਗਰ ਅਤੇ ਮੋਰਿੰਡਾ ਬ੍ਰਾਂਚ ਪ੍ਰਧਾਨ ਜਸਪਾਲ ਸਿੰਘ ਭਾਗੋਵਾਲ ਦੀ ਅਗਵਾਈ ਹੇਠ ਇਨਲਿਸਟਮੈਟ ਅਤੇ ਆਊਟਸੋਰਸ ਵਰਕਰ ਆਪਣੇ ਪਰਿਵਾਰਾਂ ਸਮੇਤ ਲਗਾਤਾਰ ਮੋਰਚਾ ਸ਼ੁਰੂ ਕਰਨਗੇ ਜੋ ਕਿ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਲਗਾਤਾਰ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਸੰਬਧਤ ਵਿਭਾਗ ਵਿਚ ਕੰਟਰੈਕਟ ਅਧੀਨ ਸ਼ਾਮਲ ਕੀਤਾ ਜਾਵੇ ਅਤੇ ਅਤੇ ਈ਼ਪੀ ਐਪ ਅਤੇ ਈਐੱਸਆਈ ਦੀ ਸਹੂਲਤ ਦਿੱਤੀ ਜਾਵੇ, ਪੰਜਾਬ ਰਾਜ ਆਊਟਸੋਰਸ ਬਿਲ-2026 ਨੂੰ ਤੁਰੰਤ ਪ੍ਰਭਾਵ ਨਾਲ ਇਨਲਿਸਟਮੈਟ ਆਊਟਸੋਰਸ ਵਰਕਰਾਂ ’ਤੇ ਤੁਰੰਤ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਸਰਕਲ ਵੱਲੋਂ ਮਾਨਤਾ ਪ੍ਰਾਪਤ ਸਰਕਾਰੀ ਛੁੱਟੀਆਂ ਦਿੱਤੀਆਂ ਜਾਣ, ਇਨਲਿਸਟਮੈਟ ਆਊਟਸੋਰਸ ਵਰਕਰਾਂ ਠੇਕਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਕਾਨੂੰਨ 1948 ਵਿਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ ਆਦਿ। ਇਸ ਮੌਕੇ ਜਗਜੀਤ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰਵੀ ਮਸੀਹ ਆਦਿ ਹਾਜ਼ਰ ਸਨ।