ਚੱਢਾ ਨੂੰ ਮੁੜ ਪਾਰਟੀ ਟਿਕਟ ਮਿਲਣ ’ਤੇ ਘਨੌਲੀ ਦੀ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਵਧਾਈ ਚੱਢਾ ਨੂੰ ਮੁੜ ਪਾਰਟੀ ਟਿਕਟ ਮਿਲਣ ’ਤੇ ਘਨੌਲੀ ਦੀ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਵਧਾਈ
Publish Date: Tue, 03 Nov 2026 05:53 PM (IST)
Updated Date: Tue, 03 Nov 2026 05:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘਨੌਲੀ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਘਨੌਲੀ ਦੀ ਸਮੁੱਚੀ ਗ੍ਰਾਮ ਪੰਚਾਇਤ ਤੇ ਇਲਾਕੇ ਦੇ ਪੰਚਾਇਤੀ ਨੁਮਾਇੰਦਿਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸੰਦੀਪ ਕੁਮਾਰ ਪ੍ਰਜਾਪਤ ਘਨੌਲੀ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਅਮਰਾਓ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਹੋਰ ਮੋਹਤਬਰ ਵਿਅਕਤੀਆਂ ਨੇ ਵਿਧਾਇਕ ਦਿਨੇਸ਼ ਚੱਢਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੜ ਟਿਕਟ ਮਿਲਣ ਦੀ ਵਧਾਈ ਦਿੱਤੀ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਜੇਈ, ਸਰਪੰਚ ਮੰਗਤ ਰਾਮ, ਬਿਕਰਮਜੀਤ ਵਿੱਕੀ, ਦਸ਼ਮੇਸ਼ ਨਗਰ ਦੇ ਸਰਪੰਚ, ਬੇਗਮਪੁਰਾ ਦੇ ਸਰਪੰਚ ਪਾਲ ਸਿੰਘ, ਫਿੱਡਿਆ ਦੇ ਸਰਪੰਚ ਸੁਖਜਿੰਦਰ ਸਿੰਘ ਜੋਹਲ, ਨੌਹੋਂ ਦੇ ਸਰਪੰਚ ਪ੍ਰਦੀਪ ਲੰਬੜਦਾਰ, ਗੋਨਾ, ਨਰਿੰਦਰ ਰਾਜੂ ਪੰਚ, ਸਿਮਰਨ ਪੰਚ, ਪ੍ਰਗਟ ਪੰਚ, ਦਸ਼ਮੇਸ਼ ਨਗਰ ਤੋਂ ਸੁਰਿੰਦਰ ਸਿੰਘ, ਪੰਚ ਸਤਵਚਨ, ਚੌਧਰੀ ਤੇ ਸੁੱਖਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਦੌਰਾਨ ਸਮੂਹ ਹਾਜ਼ਰੀਨ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੜ ਪਾਰਟੀ ਟਿਕਟ ਮਿਲਣਾ ਉਨ੍ਹਾਂ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਵਿਧਾਇਕ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਘਨੌਲੀ ਦੀ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਵੀ ਵਿਧਾਇਕ ਨੂੰ ਵਧਾਈ ਦਿੱਤੀ ਗਈ।