ਪੱਤਰ ਪੇ੍ਰਰਕ, ਰੂਪਨਗਰ

ਸਰਕਾਰੀ ਪ੍ਰਰਾਇਮਰੀ ਸਕੂਲ ਹਵੇਲੀ ਕਲਾਂ ਬਲਾਕ ਰੋਪੜ 2 ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਫਿਜ਼ਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਵਿੱਦਿਅਕ ਮੁਕਾਬਲੇ ਲੇਖ ਰਚਨਾ ਮੁਕਾਬਲੇ ਵਿਚ ਬਲਾਕ ਪੱਧਰ 'ਤੇ ਦੂਜਾ ਸਥਾਨ ਪ੍ਰਰਾਪਤ ਕੀਤਾ ਹੈ। ਸੈਂਟਰ ਮੁੱਖੀ ਸੁਰਿੰਦਰ ਕੌਰ ਨੇ ਵਿਦਿਆਰਥਣ ਫਿਜ਼ਾ ਅਤ ਗਾਈਡ ਅਧਿਆਪਕਾ ਹਰਪ੍ਰਰੀਤ ਕੌਰ ਨੂੰ ਵਧਾਈ ਦਿੱਤੀ ਹੈ। ਬੀਪੀਈਓ ਕਮਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਫਿਜ਼ਾ ਅਤੇ ਉਸਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਸਕੂਲ ਮੁੱਖੀ ਨੇ ਦੱਸਿਆ ਕਿ ਸਰਕਾਰੀ ਪ੍ਰਰਾਇਮਰੀ ਸਕੂਲ ਹਵੇਲੀ ਕਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਮੁਕਾਬਲਿਆਂ ਵਿਚ ਵੀ ਅੱਗੇ ਰਹਿੰਦੇ ਹਨ। ਇਸ ਮੌਕੇ ਬੀਐਾਮਟੀ ਸੰਦੀਪ ਕੌਰ, ਆਰਤੀ ਸ਼ਰਮਾ, ਹਰਪ੍ਰਰੀਤ ਕੌਰ, ਦਲਜੀਤ ਕੌਰ, ਦਵਿੰਦਰ ਸ਼ਰਮਾ, ਪ੍ਰਰੀਤ ਕਮਲ, ਰੰਜਨਾ, ਮਨਜਿੰਦਰ ਕੌਰ, ਤਰਵਿੰਦਰ ਕੌਰ, ਜਸਵਿੰਦਰ ਕੌਰ ਆਦਿ ਮੌਜੂਦ ਸਨ।