- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਦਾ ਕੋਨਾ-ਕੋਨਾ ਕੀਤਾ ਜਾਵੇਗਾ ਸਾਫ ਸ਼ਹਿਰ ਵਾਸੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਹਰਜੋਤ ਬੈਂਸ

ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮਿਸ਼ਨ ਕਲੀਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਰੋਜ਼ਾਨਾ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ। ਇਸੇ ਤਹਿਤ ਵਾਰਡ ਨੰਬਰ 3 ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਦੌਰਾਨ ਗਲੀਆਂ, ਸੜਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਕੂੜਾ-ਕਰਕਟ ਅਤੇ ਹੋਰ ਗੰਦਗੀ ਨੂੰ ਹਟਾਇਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਦਾ ਕੋਨਾ-ਕੋਨਾ ਸਾਫ਼ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਸਿਰਫ਼ ਇੱਕ ਦਿਨ ਜਾਂ ਕੁਝ ਦਿਨਾਂ ਦੀ ਮੁਹਿੰਮ ਨਹੀਂ ਹੈ, ਸਗੋਂ ਸ਼ਹਿਰ ਨੂੰ ਲੰਬੇ ਸਮੇਂ ਲਈ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੂਰਾ ਨੰਗਲ ਸਾਫ਼ ਨਹੀਂ ਹੋ ਜਾਂਦਾ, ਉਦੋਂ ਤੱਕ ਇਹ ਸਫ਼ਾਈ ਮੁਹਿੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਖ਼ਤਮ ਹੋਣ ਤੋਂ ਬਾਅਦ ਨੰਗਲ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਪਹੁੰਚਾਈ ਜਾ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਨੰਗਲ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ, ਵਧੀਆ ਸੜਕਾਂ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਲੋੜੀਂਦੀਆਂ ਸਹੂਲਤਾਂ ਮਿਲਣ।
ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਕਿਰਨ ਬਾਲਾ ਚੈਅਰਮੈਨ ਨਗਰ ਕੌਂਸਲ, ਮਨਜੋਤ ਕੌਂਸਲਰ, ਨਰਿੰਦਰ ਕੌਂਸਲਰ, ਰਣਜੀਤ ਬੱਗਾ, ਨਿਸ਼ਾਂਤ ਗੁਪਤਾ, ਇਮਰਾਨ, ਬਲਵਿੰਦਰ, ਅਕਸ਼ੈ, ਕੇਹਰ ਸਿੰਘ ਮਾਂਗੇਵਾਲ, ਸਚਿਨ ਕੁਮਾਰ ਸੈਨੇਟਰੀ ਇੰਸਪੈਕਟਰ, ਗੁਰਭਾਗ ਸਿੰਘ ਓਐਸਡੀ, ਨਿਤਿਨ ਸ਼ਰਮਾ ਹਾਜ਼ਰ ਸਨ।