- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂਆਂ ਨੇ ਕੀਤਾ ਦਾਣਾ ਮੰਡੀ ਦਾ ਦੌਰਾ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ, ਰਕੇਸ਼ ਬਾਲੀ ਕਲਸੇੜਾ, ਤਾਰਾ ਚੰਦ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ’ਤੇ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਕਿਸਾਨਾਂ ਆਗੂਆਂ ਨੇ ਕਿਹਾ ਕਿ ਝੋਨੇ ਦੀ ਆਮਦ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ। ਖਰੀਦ ਸੂਚਾਰੂ ਢੰਗ ਨਾਲ ਹੋ ਰਹੀ ਹੈ। ਕਿਸਾਨ ਆਗੂ ਨੇ ਕਿਹਾ ਇਹ ਇਸ ਦੌਰੇ ਦੌਰਾਨ ਆੜਤੀਆਂ ਤੇ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਅੱਜ ਬੇਮੌਸਮੀ ਵਰਖਾ ਪੈਣ ਕਰਕੇ ਥੋੜੀ ਬਹੁਤੀ ਅੜਚਣਾ ਦਾ ਸਾਹਮਣਾ ਕਰਨਾ ਪਿਆ ਪਰ ਮੰਡੀ ’ਚ ਪ੍ਰਬੰਧ ਹੋਣ ਕਰਕੇ ਕਿਸਾਨਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ ਹੈ। ਖਰੀਦ ਸ਼ੁਰੂ ਦੁਪਹਿਰ ਬਾਅਦ ਹੋ ਗਈ। ਇਸ ਮੌਕੇ ’ਤੇ ਆੜਤੀਆਂ ਦੇ ਪ੍ਰਧਾਨ ਰਾਮ ਮੂਰਤੀ , ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸੁੱਕਾ ਝੋਨਾ ਲੈ ਕੇ ਮੰਡੀ ’ਚ ਆਉਣ ਤਾਂ ਜੋ ਕਿਸਾਨ ਵੀਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨ ਆਗੂਆ ਪ੍ਰਸ਼ਾਸਨ ਕੋਲ਼ੋਂ ਮੰਗ ਕੀਤੀ ਕਿ ਲਿਫਟਿੰਗ ਨਾਲ ਦੀ ਨਾਲ ਸ਼ੁਰੂ ਕਰਵਾਈ ਜਾਵੇ ।