ਆਖਿਰ ਕਈ ਮਹੀਨਿਆਂ ਬਾਅਦ ਕੁੰਭਕਰਨੀ ਨੀਂਦ ਤੋਂ ਜਾਗਿਆ ਪ੍ਰਸ਼ਾਸਨ ਆਖਿਰ ਕਈ ਮਹੀਨਿਆਂ ਬਾਅਦ ਕੁੰਭਕਰਨੀ ਨੀਂਦ ਤੋਂ ਜਾਗਿਆ ਪ੍ਰਸ਼ਾਸਨ
Publish Date: Sun, 20 Sep 2026 06:22 PM (IST)
Updated Date: Sun, 20 Sep 2026 06:23 PM (IST)
ਆਖ਼ਰ ਕਈ ਮਹੀਨਿਆਂ ਬਾਅਦ ਕੁੰਭਕਰਨੀ ਨੀਂਦ ਤੋਂ ਜਾਗਿਆ ਪ੍ਰਸ਼ਾਸਨ ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ: ਕਈ ਮਹੀਨਿਆਂ ਤੋਂ ਬੁਰੀ ਤਰ੍ਹਾਂ ਖਸਤਾ ਹਾਲਤ ਵਿਚ ਪਈ ਨੰਗਲ-ਚੰਡੀਗੜ੍ਹ ਸੜਕ ’ਤੇ ਆਖ਼ਰਕਾਰ ਪ੍ਰਸ਼ਾਸਨ ਵੱਲੋਂ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨੰਗਲ ਫਲਾਈਓਵਰ ਤੋਂ ਥੋੜ੍ਹੀ ਦੂਰੀ ’ਤੇ ਕਰੀਬ ਇਕ ਕਿਲੋਮੀਟਰ ਲੰਬੇ ਸੜਕ ਦੇ ਹਿੱਸੇ ’ਤੇ ਇੰਨੇ ਡੂੰਘੇ ਖੱਡੇ ਬਣ ਚੁੱਕੇ ਸਨ ਕਿ ਇਹ ਪਤਾ ਲਗਾਉਣਾ ਵੀ ਮੁਸ਼ਕਲ ਹੋ ਗਿਆ ਸੀ ਕਿ ਸੜਕ ਕਿੱਥੇ ਹੈ ਤੇ ਖੱਡੇ ਕਿੱਥੇ ਹਨ। ਇਸ ਖਸਤਾਹਾਲ ਸੜਕ ਕਾਰਨ ਰੋਜ਼ਾਨਾ ਦੋਪਹੀਆ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਵਾਰ ਵਾਹਨ ਚਾਲਕ ਖੱਡਿਆਂ ਵਿਚ ਫਸ ਕੇ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਹਸਪਤਾਲ ਤੱਕ ਪਹੁੰਚੇ। ਇਸ ਤੋਂ ਇਲਾਵਾ ਕਈ ਚਾਰਪਹੀਆ ਵਾਹਨ ਵੀ ਇਨ੍ਹਾਂ ਖੱਡਿਆਂ ਕਾਰਨ ਹਾਦਸਾਗ੍ਰਸਤ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਨੰਗਲ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਵਾਹਨ ਚਾਲਕਾਂ ਲਈ ਇਹ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਗਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਲੰਬੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਕਾਰਨ ਪ੍ਰੇਸ਼ਾਨ ਲੋਕਾਂ ਨੇ ਮੁਰੰਮਤ ਦਾ ਕੰਮ ਸ਼ੁਰੂ ਹੋਣ ’ਤੇ ਰਾਹਤ ਮਹਿਸੂਸ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਤਾਂ ਜੋ ਆਵਾਜਾਈ ਸੁਚਾਰੂ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖ਼ਤਰਾ ਵੀ ਘੱਟ ਹੋ ਸਕੇ।