<

p> ਪੱਤਰ ਪ੍ਰਰੇਰਕ, ਨੂਰਪੁਰ ਬੇਦੀ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁੱਮਣਾ ਵੱਲੋਂ ਪਿਛਲੇ ਦਿਨੀਂ ਆਏ ਹੜ੍ਹ ਕਾਰਨ ਪੀੜਤ ਲੋਕਾਂ ਦੀ ਮਾਲੀ ਮਦਦ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਇਲਾਕੇ ਦੇ ਪਿੰਡ ਬੁਰਜ ਦੇ ਹੜ੍ਹ ਪੀੜਤ ਲੋਕਾਂ ਨੂੰ ਨਕਦ ਵਿੱਤੀ ਸਹਾਇਤਾ ਦਿੱਤੀ ਗਈ ਹੈ। ਅਕਾਲੀ ਦਲ 1920 ਦੇ ਪ੍ਰਧਾਨ ਨੰਬਰਦਾਰ ਸਤਨਾਮ ਸਿੰਘ ਬੁਰਜ ਨੇ ਦੱਸਿਆ ਕਿ ਰਵੀਇੰਦਰ ਸਿੰਘ ਵੱਲੋਂ ਪਹਿਲਾਂ ਵੀ ਹਰੀਵਾਲ ਤੇ ਹੋਰ ਪਿੰਡਾਂ ਦੇ ਲੋਕਾਂ ਲਈ ਮਾਲੀ ਮਦਦ ਭੇਜੀ ਗਈ ਸੀ। ਇਸ ਮੌਕੇ ਕੰਧੋਲਾ ਨੇ ਦੱਸਿਆ ਕਿ ਹੜ੍ਹ ਕਾਰਨ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡਾਂ 'ਚ ਕਾਫ਼ੀ ਨੁਕਸਾਨ ਹੋਇਆ ਹੈ। ਇਸ ਮੌਕੇ ਅਰਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਮੁਹਾਲੀ, ਬਲਵੀਰ ਸਿੰਘ ਗਿੱਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਜਗਦੀਦਾਰ ਸਿੰਘ ਬੰਗੀਆਂ ਪ੍ਰਧਾਨ ਯੂਥ ਵਿੰਗ ਰੂਪਨਗਰ, ਜਥੇਦਾਰ ਭਾਗ ਸਿੰਘ, ਹਰਮੇਸ਼ ਸਿੰਘ ਸਰਪੰਚ, ਸ਼ੇਰ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ, ਗੁਲਜ਼ਾਰ ਸਿੰਘ ਅਤੇ ਸੂਬੇ ਸਰਵਣ ਸਿੰਘ ਆਦਿ ਵੀ ਹਾਜ਼ਰ ਸਨ।