ਟਾਪ ਬਾਕਸ: ਮਿਲਾਵਟਖੋਰਾਂ ਖ਼ਿਲਾਫ਼ ਫੂਡ ਸੈਫ਼ਟੀ ਵਿੰਗ ਹੋਇਆ ਸਰਗਰਮ, ਚੈਕਿੰਗ ਦੌਰਾਨ ਭਰੇ 35 ਸੈਂਪਲ ਮਿਲਾਵਟਖੋਰਾਂ ਖਿਲਾਫ਼ ਫੂਡ ਸੈਫ਼ਟੀ ਵਿੰਗ ਹੋਇਆ ਸਰਗਰਮ ਚੈਕਿੰਗ ਦੌਰਾਨ ਭਰੇ 35 ਸੈਂਪਲ
Publish Date: Wed, 23 Sep 2026 03:59 PM (IST)
Updated Date: Wed, 23 Sep 2026 04:00 PM (IST)
ਜਾਂਚ ਰਿਪੋਰਟਾਂ ਅਨੁਸਾਰ 6 ਸੈਂਪਲ ਫੇਲ੍ਹ,14 ਸੈਂਪਲ ਪਾਸ, 15 ਦੀ ਰਿਪੋਟ ਦੀ ਉਡੀਕ। ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ: ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਜ਼ਿਲ੍ਹਾ ਫੂਡ ਸੇਫਟੀ ਵਿਭਾਗ ਭੋਜਨ ’ਚ ਮਿਲਾਵਟ ਨੂੰ ਰੋਕਣ ਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ’ਚ ਖਾਦ ਪਦਾਰਥਾਂ ਦੀ ਚੈਕਿੰਗ ਦੌਰਾਨ ਵੱਖ-ਵੱਖ ਥਾਂਵਾਂ ਤੋਂ 35 ਸੈਂਪਲ ਲਏ ਗਏ ਜਿਨ੍ਹਾਂ ’ਚ ਪਨੀਰ ਦੇ 5, ਮਿਠਾਈ ਦੇ 10 ਤੇ ਖਾਣ ਵਾਲੇ ਤੇਲ, ਦੇਸੀ ਘਿਓ, ਤਿਆਰ ਖਾਧ ਪਦਾਰਥ, ਮਸਾਲਿਆਂ ਆਦਿ ਦੇ ਸੈਂਪਲ ਸ਼ਾਮਲ ਹਨ, ਜਾਂਚ ਰਿਪੋਰਟਾਂ ਅਨੁਸਾਰ 6 ਸੈਂਪਲ ਮਿਆਰਾਂ ’ਤੇ ਖਰ੍ਹੇ ਨਹੀਂ ਉਤਰੇ, ਜਦਕਿ 14 ਸੈਂਪਲ ਮਿਆਰਾਂ ਅਨੁਸਾਰ ਠੀਕ ਪਾਏ ਗਏ ਹਨ। ਬਾਕੀ ਸੈਂਪਲਾਂ ਦੀਆਂ ਜਾਂਚ ਰਿਪੋਰਟਾਂ ਪ੍ਰਾਪਤ ਹੋਣੀਆਂ ਬਾਕੀ ਹਨ। ============= ਬਾਕਸ- ਤਿੰਨ ਵਿਕਰੇਤਾਵਾਂ ਵਿਰੁੱਧ ਕੀਤੇ ਚਲਾਨ, 5 ਸੁਧਾਰ ਨੋਟਿਸ ਵੀ ਜਾਰੀ ਕੀਤੇ ਜਾਣਕਾਰੀ ਅਨਸਾਰ ਅਗਸਤ ਤੇ ਸਤੰਬਰ ਮਹੀਨਿਆਂ ਦੌਰਾਨ ਸਹਾਇਕ ਕਮਿਸ਼ਨਰ ਫੂਡ ਮਨਜਿੰਦਰ ਸਿੰਘ ਢਿੱਲੋਂ ਤੇ ਫੂਡ ਸੇਫਟੀ ਅਫ਼ਸਰ ਸੰਗੀਤਾ ਸਹਿਦੇਵ ਦੀ ਅਗਵਾਈ ਹੇਠ ਕੁੱਲ 35 ਸੈਂਪਲ ਲਏ ਗਏ। ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਦੀ ਜਾਂਚ ਦੌਰਾਨ ਲਗਭਗ 70 ਕਿਲੋਗ੍ਰਾਮ ਖਰਾਬ ਖੋਆ ਬਰਫ਼ੀ, 30 ਕਿਲੋਗ੍ਰਾਮ ਚਮਚਮ ਅਤੇ 20 ਕਿਲੋਗ੍ਰਾਮ ਖਰਾਬ ਬੇਸਨ ਬਰਾਮਦ ਕੀਤਾ ਗਿਆ, ਜਿਸ ਨੂੰ ਨਿਯਮਾਂ ਅਨੁਸਾਰ ਨਸ਼ਟ ਕਰਵਾਇਆ ਗਿਆ। ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਸਫ਼ਾਈ ਤੇ ਸਵੱਛਤਾ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਖਾਧ ਪਦਾਰਥ ਵਿਕਰੇਤਾਵਾਂ ਵਿਰੁੱਧ 3 ਸਫ਼ਾਈ ਨਿਯਮਾਂ ਦੀ ਉਲੰਘਣਾ ਸਬੰਧੀ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਮਿਠਾਈ ਤੇ ਬੈਕਰੀ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ 5 ਸੁਧਾਰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਤੇ ਮਿਆਰੀ ਭੋਜਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ’ਚ ਵੀ ਫੂਡ ਸੇਫਟੀ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਤੇ ਜਾਂਚ ਮੁਹਿੰਮ ਲਗਾਤਾਰ ਜਾਰੀ ਹੈ। ਸਹਾਇਕ ਕਮਿਸ਼ਨਰ ਫੂਡ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਿ ਜਿਹੜੇ ਖਾਦ ਪਦਾਰਥਾਂ ਦੇ ਸੈਪਲ ਫੇਲ ਹੋ ਜਾਂਦੇ ਹਨ ਉਨ੍ਹਾਂ ‘ਤੇ ਅਗਲੀ ਕਾਰਵਾਈ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਕੀਤੀ ਜਾਂਦੀ ਹੈ। ================ ਬਾਕਸ- ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਚੌਕਸ: ਸੀਐੱਮਓ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਨਿਰੀਖਣ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਮਿਲਾਵਟਖੋਰਾਂ ਖਿਲਾਫ਼ ਸਿਹਤ ਵਿਭਾਗ ਲਗਾਤਾਰ ਚੌਕਸੀ ਨਾਲ ਛਾਪੇਮਾਰੀਆਂ ਕਰਕੇ ਸੈਪਲ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਭੋਜਨ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਰੋਕਣ ਲਈ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਧ ਕਾਰੋਬਾਰ ਨਾਲ ਜੁੜੇ ਕਾਰੋਬਾਰੀਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਅਹਿਮ ਮਾਮਲੇ ਵਿਚ ਵਿਭਾਗ ਵੱਲੋਂ ਨਿਗਰਾਨੀ ਅਤੇ ਜਾਂਚ ਮੁਹਿੰਮ ਭਵਿੱਖ ਵਿਚ ਵੀ ਜਾਰੀ ਰੱਖੀ ਜਾਵੇਗੀ। ਭੋਜਨ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।