- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰਨੋਲੀ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਵਾਂ ਸਵਾਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਮੋਰਿੰਡਾ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸੇ ਦੌਰਾਨ ਉਨ੍ਹਾਂ ਵੱਲੋਂ ਪਿੰਡ ਅਰਨੌਲੀ ਵਿਖੇ ਕਾਂਗਰਸ ਕਮੇਟੀ ਅਰਨੋਲੀ ਦੇ ਪ੍ਰਧਾਨ ਨਰਾਤਾ ਸਿੰਘ ਫੌਜੀ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮਸਲੇ ਤੇ ਫੇਲ੍ਹ ਹੋ ਚੁੱਕੀ ਹੈ। ਪਿੰਡਾਂ ਵਿਚ ਨਸ਼ਿਆਂ ਦਾ ਪ੍ਰਭਾਵ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਨੌਜਵਾਨੀ ਦਾ ਘਾਣ ਹੋ ਰਿਹਾ। ਉਨਾਂ ਕਿਹਾ ਕਿ ਆਪਣੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਇਨ੍ਹਾਂ ਵੱਲੋਂ ਮੁਫ਼ਤ ਬਿਜਲੀ ਯੋਜਨਾ ਦੱਸੀ ਗਈ ਹੈ ਜਦਕਿ ਆਮ ਘਰਾਂ ਦਾ ਵੀ ਬਿੱਲ 50 ਹਜ਼ਾਰ ਤੋਂ ਵੀ ਵੱਧ ਆ ਰਿਹਾ ਹੈ। ਇਸ ਮੌਕੇ ਪ੍ਰਧਾਨ ਨਰਾਤਾ ਸਿੰਘ ਫੌਜੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕਰਦਿਆਂ ਸਾਥੀਆਂ ਨਾਲ ਮਿਲ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾ, ਬਲਾਕ ਪ੍ਰਧਾਨ ਦਰਸ਼ਨ ਸੰਧੂ, ਕਾਂਗਰਸੀ ਆਗੂ ਹਰਜੋਤ ਸਿੰਘ ਢੰਗਰਾਲੀ, ਅਮਰਜੀਤ ਸਿੰਘ ਲੱਲਾ ਰੌਣੀ, ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ, ਸਰਪੰਚ ਗੁਰਮੀਤ ਕੌਰ ਪੰਚਾਇਤ ਮੈਂਬਰ ਜਸਵੀਰ ਕੌਰ, ਪੰਚਾਇਤ ਮੈਂਬਰ ਰਣਧੀਰ ਕੌਰ, ਪੰਚਾਇਤ ਮੈਂਬਰ ਹਰਦੀਪ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਸੰਧੂ ਤੇ ਹਰਪ੍ਰੀਤ ਕੌਰ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਅਰਨੋਲੀ, ਡਾ ਧਰਮਿੰਦਰ ਸਿੰਘ, ਹਰਜਿੰਦਰ ਸਿੰਘ ਸ਼ਿੰਦਾ, ਜਰਨੈਲ ਕੌਰ ਜਸਪ੍ਰੀਤ ਸਿੰਘ ਸੌਕੀ, ਗੁਰਜੰਟ ਸਿੰਘ ਜੰਟੀ, ਨੰਬਰਦਾਰ ਰਣਜੀਤ ਸਿੰਘ ਰਾਣਾ, ਦਫ਼ਤਰ ਸਕੱਤਰ ਜਗਤਾਰ ਸਿੰਘ ਅਰਨੌਲੀ ਹਾਜ਼ਰ ਸਨ।