
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੱਜਣ ਕੁਮਾਰ ਦੀ ਮੌਤ ਦੇ ਮਾਮਲੇ ’ਤੇ ਛਿੜੇ ਵਿਵਾਦ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਜੱਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ ਤੇ ਇਸਦਾ ਨਾਮ ਲੈਣਾ ਵੀ ਪਾਪ ਹੈ। ਉਨ੍ਹਾਂ ਕਿਹਾ ਕਿ ਉਸ ਨੇ ਮਾਨਵਤਾ ਤੇ ਸਿੱਖਾਂ ਦਾ ਕਤਲ ਕਰਵਾਇਆ ਹੈ ਅਤੇ ਦੋ ਕੇਸਾਂ ਵਿਚ ਜੇਲ ’ਚ ਸਜ਼ਾ ਭੁਗਤਦਾ ਮਰਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚੌਕ ’ਚ ਖੜਾ ਕੇ ਫਾਂਸੀ ਦੇਣੀ ਚਾਹੀਦੀ ਸੀ।

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਸੱਜਣ ਕੁਮਾਰ ਦੀ ਮੌਤ ਦੇ ਮਾਮਲੇ ’ਤੇ ਛਿੜੇ ਵਿਵਾਦ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਜੱਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ ਤੇ ਇਸਦਾ ਨਾਮ ਲੈਣਾ ਵੀ ਪਾਪ ਹੈ। ਉਨ੍ਹਾਂ ਕਿਹਾ ਕਿ ਉਸ ਨੇ ਮਾਨਵਤਾ ਤੇ ਸਿੱਖਾਂ ਦਾ ਕਤਲ ਕਰਵਾਇਆ ਹੈ ਅਤੇ ਦੋ ਕੇਸਾਂ ਵਿਚ ਜੇਲ ’ਚ ਸਜ਼ਾ ਭੁਗਤਦਾ ਮਰਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚੌਕ ’ਚ ਖੜਾ ਕੇ ਫਾਂਸੀ ਦੇਣੀ ਚਾਹੀਦੀ ਸੀ।
ਉਨ੍ਹਾਂ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਕਹਿਣ ਵਾਲਿਆਂ ਨੂੰ ਕਿਹਾ ਕਿ ਉਹ ਸਾਡਾ ਰੋਲ ਮਾਡਲ ਕਦੇ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਰੋਲ ਮਾਡਲ ਹੋਣਗੇ ਤਾਂ ਦੇਸ਼ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਵਾਲਿਆਂ ਨੂੰ ਆਪਣੀ ਜ਼ੁਬਾਨ ’ਤੇ ਕਾਬੂ ਰੱਖਣਾ ਚਾਹੀਦਾ ਹੈ।