- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਪਹਿਲਾਂ ਹੀ ਬੇਨਤੀ ਕੀਤੀ ਸੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਾਫੀ ਕੁੱਝ ਗਲਤ ਹੋ ਰਿਹਾ ਹੈ, ਇਸ 'ਤੇ ਗੌਰ ਕਰੋਂ ਨਹੀ ਤਾਂ ਇਹ ਦੋਵੇਂ ਚੱਚੇ ਅਮਰਜੀਤ ਸਿੰਘ ਚਾਵਲਾ ਤੇ ਡਾ. ਦਲਜੀਤ ਸਿੰਘ ਚੀਮਾ ਪਾਰਟੀ ਅਤੇ ਸਿੱਖ ਕੌਮ ਨੂੰ ਢਾਹ ਲਗਾ ਦੇਣਗੇ।

ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ: ਇਕ ਬੀਬੀ ਵੱਲੋਂ ਅਮਰਜੀਤ ਸਿੰਘ ਚਾਵਲਾ ‘ਤੇ ਲਗਾਏ ਗੰਭੀਰ ਦੋਸ਼ਾਂ ਨਾਲ ਸਿੱਖ ਕੌਮ ਦੀ ਹੋਈ ਦੇਸ਼-ਵਿਦੇਸ਼ 'ਚ ਬਦਨਾਮੀ ਦੇ ਰੋਸ ਤੇ ਐਸਜੀਪੀਸੀ ਵੱਲੋਂ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਸਾਬਕਾ ਐਸਜੀਪੀਸੀ ਮੈਂਬਰ ਜਰਨੈਲ ਸਿੰਘ ਔਲਖ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਪਾਰਟੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਰੂਪਨਗਰ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਪਹਿਲਾਂ ਹੀ ਬੇਨਤੀ ਕੀਤੀ ਸੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਾਫੀ ਕੁੱਝ ਗਲਤ ਹੋ ਰਿਹਾ ਹੈ, ਇਸ 'ਤੇ ਗੌਰ ਕਰੋਂ ਨਹੀ ਤਾਂ ਇਹ ਦੋਵੇਂ ਚੱਚੇ ਅਮਰਜੀਤ ਸਿੰਘ ਚਾਵਲਾ ਤੇ ਡਾ. ਦਲਜੀਤ ਸਿੰਘ ਚੀਮਾ ਪਾਰਟੀ ਅਤੇ ਸਿੱਖ ਕੌਮ ਨੂੰ ਢਾਹ ਲਗਾ ਦੇਣਗੇ, ਪਰ ਕੋਈ ਕਾਰਵਾਈ ਨਹੀਂ ਹੋਈ ਤਾਂ ਹੁਣ ਸਿੱਖ ਕੌਮ ਦੀ ਬਦਨਾਮੀ ਕਰਵਾ ਦਿੱਤੀ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਮਰਜ਼ੀ ਤੋਂ ਬਿਨਾਂ ਨਾ ਪਾਰਟੀ ਵਿਚ ਨਾ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਜ਼ਿਲ੍ਹੇ ਦੇ ਸਾਰੇ ਗੁਰਦੁਆਰਾ ਸਾਹਿਬ ਜੋ ਐਸਜੀਪੀਸੀ ਅਧੀਨ ਹਨ ਉੱਥੇ ਪੱਤਾਂ ਨਹੀ ਝੁੱਲਦਾ, ਇਹ ਨਹੀਂ ਹੋ ਸਕਦਾ ਹੈ ਕਿ ਇਸ ਮਾਮਲੇ ਦਾ ਚੀਮਾ ਨੂੰ ਪਹਿਲਾਂ ਪਤਾ ਨਾ ਹੋਵੇ।