ਹਰੇਕ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਉਣ ਦਾ ਦਿੱਤਾ ਸੁਨੇਹਾ
ਹਰੇਕ ਤਿਉਹਾਰ ਆਪਸੀ ਭਾਈਚਾਰਕ ਸਾਂਝ ਨਾਲ ਮਨਾਉਣ ਦਾ ਦਿੱਤਾ ਸੁਨੇਹਾ
Publish Date: Mon, 19 Oct 2026 07:39 PM (IST)
Updated Date: Mon, 19 Oct 2026 07:39 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਪੰਜਾਬ ਟਰੇਡ ਕਮਿਸ਼ਨ ਦੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਚੇਅਰਮੈਨ ਅਮਨਦੀਪ ਸਿੰਘ ਸੋਨੀ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਸਮੂਹ ਟਰੇਡ ਵਿੰਗ ਦੇ ਅਹੁਦੇਦਾਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਰਾਈ ’ਤੇ ਹਮੇਸ਼ਾ ਹੀ ਸੱਚਾਈ ਦੀ ਜਿੱਤ ਹੁੰਦੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਸੱਚ ਦੇ ਰਸਤੇ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿਚ ਕਿਸੇ ਨਾਲ ਵੀ ਧੋਖਾਧੜੀ ਨਹੀਂ ਕਰਨੀ ਚਾਹੀਦੀ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਦਸਾਂ ਨਹੁੰਆਂ ਦੀ ਕਿਰਤ-ਕਮਾਈ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਪੀਰਾਂ ਦੀ ਧਰਤੀ ਹੈ। ਇੱਥੇ ਹਰੇਕ ਤਿਉਹਾਰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੰਗੇ ਗੁਣਾਂ ਨੂੰ ਅਪਣਾਉਣ ਅਤੇ ਸਮਾਜ ਵਿਚ ਸੱਚਾਈ, ਇਮਾਨਦਾਰੀ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ’ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ’ਤੇ ਸਮਾਜਸੇਵੀ ਆਗੂ ਹਰਗੁਰਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।