- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਥਲੀ ਨੂੰ ਵਿਕਾਸ ਕਾਰਜਾ ਲਈ ਦਿੱਤੀ 4 ਲੱਖ ਰੁਪਏ ਦੀ ਗ੍ਰਾਂਟ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਮਕਸਦ ਨਾਲ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਥਲੀ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਕਾਸ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚਾਰ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਪੂਰਾ ਕਰਨ ਲਈ ਪੰਚਾਇਤਾਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਤੱਕ ਪਹੁੰਚ ਕਰਨਾ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ’ਚ ਪਿੰਡ ਵਾਸੀਆਂ ਅਤੇ ਪੰਚਾਇਤਾਂ ਦੀ ਭੂਮਿਕਾ ਅਹਿਮ ਹੈ। ਸਥਾਨਕ ਲੋਕ ਆਪਣੇ ਪਿੰਡ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹੁੰਦੇ ਹਨ, ਇਸ ਲਈ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ।
ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਦਿੱਤੀ ਜਾਂਦੀ ਗ੍ਰਾਂਟ ਰਾਸ਼ੀ ਦੀ ਸਹੀ ਵਰਤੋਂ ਕਰਕੇ ਲੋਕਾਂ ਨੂੰ ਇਸ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਪਿੰਡਾਂ ਦੇ ਵਿਕਾਸ ’ਚ ਲੋਕਾਂ ਦੀ ਭਾਗੀਦਾਰੀ ਨੂੰ ਵੀ ਮਹੱਤਵਪੂਰਨ ਦੱਸਿਆ। ਇਸ ਮੌਕੇ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।