ਦਿਨੇਸ਼ ਚੱਢਾ ਵੱਲੋਂ ਸਿੰਘਪੁਰ ਤੇ ਮੁਕਾਰੀ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਜਾਰੀ ਵਿਧਾਇਕ ਦਿਨੇਸ਼ ਚੱਢਾ ਵੱਲੋਂ ਸਿੰਘਪੁਰ ’ਤੇ ਮੁਕਾਰੀ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਜਾਰੀ
Publish Date: Thu, 22 Oct 2026 05:39 PM (IST)
Updated Date: Thu, 22 Oct 2026 05:39 PM (IST)
ਲੋਕ ਮਿਲਣੀਆਂ ਦੌਰਾਨ ਕੀਤਾ ਵਿਚਾਰ-ਵਟਾਂਦਰਾਂ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੇਂਡੂ ਖੇਤਰਾਂ ’ਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ਪਿੰਡ ਸਿੰਘਪੁਰ ਅਤੇ ਮੁਕਾਰੀ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਸਥਾਨਕ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪਿੰਡ ਸਿੰਘਪੁਰ ਦੀ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਅਤੇ ਪਿੰਡ ਮੁਕਾਰੀ ਦੀ ਪੰਚਾਇਤ ਨੂੰ 6 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯੋਜਨਾਵਾਂ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਵਿਕਾਸ ਕਾਰਜਾਂ ਦੀ ਤਰਜੀਹ ਤੈਅ ਕਰਦਿਆਂ ਸਥਾਨਕ ਵਸਨੀਕਾਂ ਦੇ ਸੁਝਾਵਾਂ ਨੂੰ ਧਿਆਨ ’ਚ ਰੱਖਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਲੋਕ ਮਿਲਣੀਆਂ ਦਾ ਉਦੇਸ਼ ਪਿੰਡ ਪੱਧਰ ਦੀਆਂ ਲੋੜਾਂ ਨੂੰ ਜਾਣਨਾ ਅਤੇ ਲੋਕਾਂ ਵੱਲੋਂ ਉਠਾਏ ਜਾਂਦੇ ਮੁੱਦਿਆਂ ਨੂੰ ਸਮਝਣਾ ਹੈ। ਪੰਚਾਇਤਾਂ ਨੂੰ ਦਿੱਤੀ ਗਈ ਗ੍ਰਾਂਟ ਦੀ ਰਾਸ਼ੀ ਨਾਲ ਪਿੰਡਾਂ ’ਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ’ਚ ਮਦਦ ਮਿਲੇਗੀ। ਉਨ੍ਹਾਂ ਨੇ ਪਿੰਡਾਂ ਦੀ ਬਿਹਤਰੀ ਲਈ ਸਥਾਨਕ ਨੁਮਾਇੰਦਿਆਂ ਅਤੇ ਲੋਕਾਂ ਦੇ ਸਹਿਯੋਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਮਸਲੇ ਉਠਾਏ ਅਤੇ ਵਿਕਾਸ ਕਾਰਜਾਂ ਬਾਰੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਰਵਿੰਦਰ ਸਿੰਘਪੁਰ ਮੈਂਬਰ ਰੋਗੀ ਕਲਿਆਣ ਸਮਿਤੀ, ਜਗਦੀਪ ਸਿੰਘ ਸੋਹਲ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।