ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਗੁਰਬਖਸ਼ ਸਿੰਘ ਖਾਲਸਾ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਗੁਰਬਖਸ਼ ਸਿੰਘ ਖਾਲਸਾ
Publish Date: Wed, 25 Nov 2026 06:13 PM (IST)
Updated Date: Wed, 25 Nov 2026 06:16 PM (IST)
ਤੀਜੀ ਵਾਰ ਸ਼੍ਰੋਮਣੀ ਕਮੇਟੀ ਦੀ ਸੇਵਾ ਮਿਲਣਾ ਗੁਰੂ ਸਾਹਿਬ ਦੀ ਕਿਰਪਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੇ ਆਸ਼ੀਰਵਾਦ ਲੈਣ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਦੌਰਾਨ ਤੀਜੀ ਵਾਰ ਉਨ੍ਹਾਂ ਦੀ ਝੋਲੀ ’ਚ ਇਹ ਸੇਵਾ ਪੈਣਾ ਗੁਰੂ ਸਾਹਿਬ ਦੀ ਅਪਾਰ ਕਿਰਪਾ ਹੈ। ਉਹ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੇ ਆਸ਼ੀਰਵਾਦ ਲੈਣ ਲਈ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਪੁੱਜੇ ਹਨ। ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦਾ ਸ਼ੁਰੂ ਤੋਂ ਹੀ ਇਹ ਅਸੂਲ ਰਿਹਾ ਹੈ ਕਿ ਕੋਈ ਵੀ ਨਵੀਂ ਸਰਗਰਮੀ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਤੇ ਸਿੱਖਾਂ ’ਚ ਇਸ ਸੰਸਥਾ ਦੇ ਅਕਸ ਨੂੰ ਢਾਹ ਲਾਉਣ ਦੀ ਲੰਮੇ ਸਮੇਂ ਤੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਝ ਲੋਕ ਆਪਣੇ ਨਿੱਜੀ ਵਿਰੋਧ ਤੇ ਕਿੜਾਂ ਕੱਢਣ ਲਈ ਸੰਸਥਾ ਨੂੰ ਵਾਰ-ਵਾਰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਇਸ ਨੂੰ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮੈਨੇਜਮੈਂਟ ਤੇ ਹੋਰ ਵੱਖ ਵੱਖ ਜਥੇਬੰਦੀਆਂ ਵੱਲੋਂ ਉਹਨਾਂ ਨੂੰ ਸਿਰੋ ਪਾਓ ਫੋਟੋ ਤੇ ਸ਼੍ਰੀ ਸਾਹਿਬ ਦੇਖ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਗੁਰਚਰਨ ਸਿੰਘ ਗਰੇਵਾਲ, ਵਿਧਾਨ ਸਭਾ ਹਲਕਾ ਬੰਗਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ, ਰੋਪੜ ਜ਼ਿਲ੍ਹੇ ਤੋਂ ਹਿੰਮਤ ਸਿੰਘ ਰਾਜਾ, ਮੋਹਨ ਸਿੰਘ ਮੁਹੰਮਦਪੁਰ, ਮੈਨੇਜਰ ਸਰਬ ਦਿਆਲ ਸਿੰਘ, ਪ੍ਰਿੰਸੀਪਲ ਡਾ. ਜਸਵੀਰ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਯੂਥ ਆਗੂ ਦਵਿੰਦਰ ਸਿੰਘ ਢਿੱਲੋਂ, ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ ਸੁਖਬੀਰ ਸਿੰਘ ਕਲਵਾਂ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ। ਕੈਪਸ਼ਨ: : ਭਾਈ ਗੁਰਵੰਤ ਸਿੰਘ ਖਾਲਸਾ ਨੂੰ ਸਨਮਾਨਿਤ ਕਰਦੇ ਹੋਏ ।