- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁ: ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਪਿੰਡ ਬੜੀ ਵਿਖੇ ਤਿੰਨ ਰੋਜਾ ਸਮਾਗਮ 30 ਤੋਂ ਸ਼ੁਰੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸ਼ਾਹਿਬ ਪਿੰਡ ਬੜੀ ਨੇੜੇ ਪੁਰਖਾਲੀ ਵਿਖੇ ਸ਼ਹੀਦ ਭਾਈ ਬਚਿੱਤਰ ਸਿੰਘ ਜੀ ਅਤੇ ਬੀਬੀ ਮੁਮਤਾਜ਼ ਜੀ ਦੀ ਯਾਦ ’ਚ 30 ਅਕਤੂਰ ਤੋਂ ਇੱਕ ਨਵੰਬਰ ਤੱਕ ਤਿੰਨ ਰੋਜ਼ਾ ਮਹਾਨ ਗੁਰਮਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਪ੍ਰਬੰਧਕ ਸ੍ਰੋਮਣੀ ਸੇਵਾ ਰਤਨ ਸ੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ 96 ਕਰੌੜੀ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ’ਚ ਹੋਣ ਵਾਲੇ ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਗੁਰੂਘਰ ਦੇ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ ਭਾਈ ਬਚਿੱਤਰ ਸਿੰਘ ਜੀ ਅਤੇ ਬੀਬੀ ਮੁਮਤਾਜ਼ ਜੀ ਦੀ ਯਾਦ ’ਚ ਸਮਾਗਮ ਕਰਵਾਇਆ ਜਾ ਰਿਹਾ ਹੈ।