ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Sat, 31 Jan 2026 05:35 PM (IST)
Updated Date: Sat, 31 Jan 2026 05:37 PM (IST)

ਸੰਪੂਰਨਤਾ ਸਮੇਂ ਗਿਆਨੀ ਗੜਗੱਜ ਭਾਈ ਚਾਵਲਾ ਸਮੇਤ ਵੱਡੀ ਗਿਣਤੀ ਸੰਗਤਾਂ ਰਹੀਆਂ ਹਾਜ਼ਰ ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਕਿਲ੍ਹਾਂ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜਨਮ ਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ। ਅੱਜ ਅੰਮ੍ਰਿਤ ਸਮੇਂ ਪਿਛਲੇ ਦਿਨਾਂ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾ ਦੇ ਭੋਗ ਪਾਏ ਗਏ ਇਸ ਤੋਂ ਬਾਅਦ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਰਾਗੀ ਢਾਡੀ ਅਤੇ ਕਥਾਵਾਚਕਾਂ ਨੇ ਹਿੱਸਾ ਲਿਆ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾਂ ਅਨੰਦਗੜ੍ਹ ਸਾਹਿਬ ਸਮੇਤ ਸਿੱਖ ਸੰਗਤਾਂ ਹਾਜ਼ਰ ਰਹੀਆਂ। ਕਾਰ ਸੇਵਾ ਕਿਲ੍ਹਾਂ ਅਨੰਦਗੜ੍ਹ ਸਾਹਿਬ ਵੱਲੋਂ ਬਾਹਰੋਂ ਆਈਆਂ ਸੰਗਤਾਂ ਨੂੰ ਲਿਜਾਉਣ ਅਤੇ ਛੱਡਣ ਲਈ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਇਲਾਕੇ ਦੀ ਸੰਗਤ ਦੇ ਨਾਲ ਨਾਲ ਬਾਹਰੋਂ ਆਈਆਂ ਸੰਗਤਾਂ ਨੇ ਮੱਥਾ ਟੇਕਿਆ। ਕਾਬਲੇ ਗੌਰ ਹੈ ਕੀ ਸਿੱਖਾਂ ਦੇ ਸੱਤਵੇਂ ਗੁਰੂ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਸੂਬੇ ਵਿੱਚ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ, ਗੁਰੂ ਹਰਿਰਾਏ ਜੀ ਬਾਬਾ ਗੁਰਦਿੱਤਾ ਜੀ ਦੇ ਸਪੁੱਤਰ ਸਨ ਜਿਨ੍ਹਾਂ ਦਾ ਜਨਮ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ ਸੀ। ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨਾਲ ਗੁਰਮਤੀ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਗੁਰੂ ਹਰਿਰਾਏ ਸਾਹਿਬ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ।ਸ਼ਾਮ ਸਮੇਂ ਦੇਰ ਰਾਤ ਤੱਕ ਗੁਰਦੁਆਰਾ ਸ਼ੀਸ਼ ਮਹਿਲ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਹਾਨ ਗੁਰਮਤੀ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾਵਾਚਕ ਆਪਣੀ ਹਾਜ਼ਰੀ ਭਰਨਗੇ। ਇਸ ਦੌਰਾਨ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ,ਭਾਈ ਗੁਰਮੀਤ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਗੁਰ ਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਹਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਪ੍ਰਿਤਪਾਲ ਸਿੰਘ ਕਥਾ ਵਾਚਕ ਦੁਖ ਨਿਵਾਰਨ ਸਾਹਿਬ ਪਟਿਆਲਾ ਵਾਲੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਰਜਿੰਦਰ ਸਿੰਘ ਧਾਮੀ ਪ੍ਰਧਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾਂ ਅਨੰਦਗੜ੍ਹ ਸਾਹਿਬ, ਸੰਤ ਬਾਬਾ ਭਾਗ ਸਿੰਘ ਨਿਰਮਲ ਆਸ਼ਰਮ ਬੰਗਾ, ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਮੈਂਬਰ ਅੰਤਰਿਕ ਕਮੇਟੀ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼, ਗਿਆਨੀ ਜੋਗਿੰਦਰ ਸਿੰਘ ਹੈਡ ਗ੍ਰੰਥੀ ਕੇਸਗੜ ਸਾਹਿਬ ਆਪਣੀ ਹਾਜ਼ਰੀ ਭਰਨਗੇ। ਇਸ ਦੌਰਾਨ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਵੇਰ ਸਮੇਂ ਸੰਗਤਾਂ ਲਈ ਚਾਅ ਪਕੌੜੇ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ ਸੀ ਬਾਅਦ ਦੁਪਹਿਰ ਗੁਰੂ ਕਾ ਲੰਗਰ ਚਲਾਇਆ ਗਿਆ। ਦੇਰ ਰਾਤ ਗੁਰਮਤੀ ਸਮਾਗਮ ਤੋਂ ਬਾਅਦ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਆਤਿਸ਼ਬਾਜੀ ਵੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਬਾਬਾ ਜਰਨੈਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਮੀਤ ਸਿੰਘ ਟੀਨਾ, ਤਜਿੰਦਰ ਸਿੰਘ ਪੱਪੂ, ਗਗਨਦੀਪ ਸਿੰਘ ਭਾਰਜ, ਸੁਖਦੇਵ ਸਿੰਘ ਰਾਣਾ, ਹਾਕਮ ਸਿੰਘ ਮਿਸਤਰੀ, ਵਿਜੇ ਬਜਾਜ, ਹਰਪ੍ਰੀਤ ਸਿੰਘ ਮਲਹੋਤਰਾ, ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।