ਪਰਮਜੀਤ ਕੌਰ, ਚਮਕੌਰ ਸਾਹਿਬ : ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਬਾਣੀ ਬ੍ਹਿਮੰਡੀ ਚੇਤਨਤਾ ਦੀ ਲਿਖਾਇਕ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੱਬੀਆਂ-ਕੁਚਲੀਆਂ ਜਾਤਾਂ ਤੇ ਖ਼ਾਸ ਤੌਰ 'ਤੇ ਇਸਤਰੀ ਦੀ ਦੁਰਦਸ਼ਾ ਅਨੁਭਵ ਕਰਦਿਆਂ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਅੱਜ ਵੀ ਲੋੜ ਹੈ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਦਰਸ਼ਨ ਜਿਹੜਾ ਕਿ ਇਸ 21ਵੀਂ ਸਦੀ ਦੇ ਸਮਾਜ ਨੂੰ ਮਨੁੱਖਤਾ ਦੇ ਕਲਿਆਣ ਲਈ ਯਤਨ ਕਰਨ ਦੇ ਸੇਧ ਦੇਵੇ। ਕਾਲਜ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਨੇ ਇਸ ਸੈਮੀਨਾਰ ਦੇ ਮਕਸਦ ਤੋਂ ਜਾਣੂੰ ਕਰਵਾਇਆ। ਡਾ. ਮਨਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਮੁੱਖ ਘਟਨਾਵਾਂ‘ ਸਬੰਧੀ ਚਾਨਣਾ ਪਾਇਆ। ਪਿ੍ਰੰਸੀਪਲ ਡਾ. ਰਜਿੰਦਰ ਕੌਰ, ਡਾ. ਰਮਨਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਚ ਨਾਰੀ ਸਨਮਾਨ‘ ਤੇ ਖੋਜ ਪੱਤਰ ਪੇਸ਼ ਕੀਤੇ। ਗੁਰਮਤਿ ਸਮਾਗਮ ਦੌਰਾਨ ਸੁਖਮਨੀ ਸੇਵਾ ਸੁਸਾਇਟੀ ਚਮਕੌਰ ਸਾਹਿਬ ਦਾ ਜਥਾ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ, ਵਰਲਡ ਸਿੱਖ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ, ਬੀਬੀ ਸ਼ਰਨ ਕੌਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹਰਜਸ ਕੀਰਤਨ ਕੀਤਾ। ਅਰਦਾਸ ਦੀ ਸੇਵਾ ਕੁਲਵਿੰਦਰ ਸਿੰਘ ਨੇ ਨਿਭਾਈ। ਇਸ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਪ੍ਰਰੋ. ਬਡੰੂਗਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੈੱਡ ਗ੍ੰਥੀ ਸ੍ਰੀ ਕੇਸਗੜ੍ਹ ਸਾਹਿਬ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਅਰਮਜੀਤ ਸਿੰਘ ਖੇੜਾ, ਚਰਨਜੀਤ ਸਿੰਘ, ਬਲਦੇਵ ਸਿੰਘ ਹਾਫਿਜ਼ਾਬਾਦ, ਮੈਨੇਜ਼ਰ ਮਹਿੰਦਰ ਸਿੰਘ ਚੌਹਾਨਕੇ, ਹੈੱਡ ਗ੍ੰਥੀ ਭਾਈ ਅਮਰੀਕ ਸਿੰਘ ਸੱਲ੍ਹੋਮਾਜਰਾ, ਜਥੇਦਾਰ ਪ੍ਰਰੀਤਮ ਸਿੰਘ, ਪ੍ਰਗਟ ਸਿੰਘ ਰੋਲੂਮਾਜਰਾ ਅਤੇ ਗੁਰਮੀਤ ਸਿੰਘ ਮਕੜੌਨਾ ਆਦਿ ਹਾਜ਼ਰ ਸਨ।