
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਯੂਨੀਅਨ ਪ੍ਰਧਾਨ ਬਹਾਦਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਜ਼ਿਲਾ ਪੱਧਰੀ ਮੀਟਿੰਗ ਵਿਚ ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੋੜੀ ਅਤੇ ਸੀਟੂ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਹੋਈ ਸੂਬਾ ਪੱਧਰੀ ਹੜ੍ਹਤਾਲ ਨੂੰ ਰੂਪਨਗਰ ਜ਼ਿਲ੍ਹੇ ਵਿਚ ਕਾਮਯਾਬ ਬਣਾਉਣ ਲਈ ਪੰਜਾਬ ਸੀਟੂ ਨੇ ਸਾਰੇ ਸਾਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਆਗੂਆਂ ਨੇ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸੋਮਵਾਰ ਨੂੰ ਡਿਊਟੀ ਖਤਮ ਕਰਕੇ ਰੋਹ ਭਰਭੂਰ ਰੈਲੀ ਕੀਤੀ ਜਾਵੇਗੀ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਸਿਹਤ ਮੰਤਰੀ ਨੂੰ ਦੁਬਾਰਾ ਸਿਵਲ ਸਰਜਨ ਰਾਹੀਂ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਹੱਲ੍ਹ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ਾਂ ਨੂੰ ਹੋਰ ਤੇਜ਼ ਤੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।