- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਨੇ ਵੱਖ-ਵੱਖ ਪਿੰਡਾਂ ਵਿਚ ਲਗਾਏ ਟੀਕਾਕਰਨ ਕੈਂਪ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਮੋਰਿੰਡਾ: ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ’ਚ ਟੀਕਾਕਰਨ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਟੀਕਾਕਰਨ ਦਾ ਮੁੱਖ ਮੰਤਵ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.ਬੀ, ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਤੇ ਟੈਟਨਸ ਤੋਂ ਬਚਾਉਣਾ ਹੈ ਤੇ ਗਰਭਵਤੀ ਮਹਿਲਾਂਵਾ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਕੁੜੀਆਂ ਮੁੰਡਿਆਂ ਤੋਂ ਕਿਸੀ ਵੀ ਖੇਤਰ ’ਚ ਪਿੱਛੇ ਨਹੀਂ ਹੈ,ਇਸ ਲਈ ਜੇਕਰ ਕੋਈ ਵੀ ਔਰਤ ਜਾ ਵਿਅਕਤੀ ਭਰੂਣ ਹੱਤਿਆ ਜਿਹਾ ਅਪਰਾਧ ਕਰਦਾ ਹੈ ਤਾਂ ਕਾਨੂੰਨ ਅਨੁਸਾਰ ਅਪਰਾਧੀ ਨੂੰ ਸਜਾ ਤੇ ਜੁਰਾਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ’ਚ ਵੱਖਵਾ ਪਾਉਣ ਲਈ ਅਪਨਾਉਣੇ ਚਾਹੀਦੇ ਹਨ ਤੇ ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ’ਚ ਘੱਟੋ-ਘੱਟ 3 ਸਾਲ ਦਾ ਵੱਖਵਾ ਹੋਣਾ ਚਾਹੀਦਾ ਹੈ।
ਇਸ ਮੌਕੇ 'ਤੇ ਮਨਦੀਪ ਕੌਰ ਏਐਨਐਮ ਨੇ ਕਿਹਾ ਕਿ ਗਰਭਵਤੀ ਮਹਿਲਾਂਵਾ ਆਪਣੇ ਗਰਭ ’ਚ ਪਲ ਰਹੇ ਬੱਚੇ ਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਤੇ ਆਪਣੀ ਡਾਈਟ ’ਚ ਹਰੀਆਂ ਸਬਜੀਆਂ ਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਤੇ ਸਰੀਰ ’ਚ ਖੂਨ ਦੀ ਕਮੀ ਨਾ ਹੋਵੇ। ਨਵਜੰਮੇ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਕਿਉਂਕਿ ਮਾਂ ਦੇ ਦੁੱਧ ’ਚ ਪੋਸਟਿਕ ਤੱਤ ਹੁੰਦੇ ਹਨ ਤਾਂ ਜੋ ਬੱਚੇ ਦੀ ਮਾਨਸਿਕ ਵਿਕਾਸ ਤੇ ਸਰੀਰਕ ਵਿਕਾਸ ’ਚ ਲਾਭਦਾਇਕ ਹੁੰਦੇ ਹਨ। ਇਸ ਮੌਕੇ ਤੇ ਸੀਐਚਓ ਗੁਰਜੀਤ ਕੌਰ,ਬਖਸ਼ਿੰਦਰ ਕੌਰ ਤੇ ਪਤਵੰਤੇ ਸੱਜਣ ਹਾਜ਼ਰ ਸਨ।