- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਜਾਂਚ ਅਤੇ ਲੋਕਾਂ ਨੂੰ ਕੀਤਾ ਜਾਗਰੂਕ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਡਾ.ਵਿਵੇਕ ਕਟਾਰੀਆ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਘਰਾਂ ਵਿਚ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਮੌਕੇ ਤੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਡੇਂਗੂ ਨਾ ਹੋਵੇ ਇਸ ਲਈ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਜਿਵੇਂ ਕਿ ਕਈ ਥਾਂਵਾ ਤੇ ਪਾਣੀ ਇਕੱਠਾ ਹੋ ਗਿਆ ਹੈ, ਜਿਥੇ ਮੱਛਰ ਦਾ ਲਾਰਵਾ ਪਨਪਦਾ ਹੈ। ਇਸ ਲਈ ਅਜਿਹੀ ਥਾਂਵਾ ਤੇ ਲਾਰਵੇਸਾਈਡ ਦਵਾਈ ਦਾ ਸਪਰੇਅ ਜਾ ਉਸ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕੱਰਵਾਰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਂਦਾ ਹੈ ਇਸ ਲਈ ਸਾਨੂੰ ਆਪਣੇ ਘਰਾਂ ਵਿਚ ਪਏ ਕੂਲਰਾਂ,ਫਰਿਜਾਂ ਦੀਆਂ ਟ੍ਰੇਆਂ,ਗਮਲਿਆਂ ਆਦਿ ਨੂੰ ਹਫਤੇ ਵਿਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋਵੇ। ਇਸ ਮੌਕੇ ਤੇ ਲਖਮਿੰਦਰ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੀ ਵਿਅਕਤੀ ਨੂੰ ਤੇਜ ਸਿਰ ਦਰਦ ਤੇ ਤੇਜ਼ ਬੁਖਾਰ ਹੋਵੇ,ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਹੋਵੇ,ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾਕਿ ਸਰਕਾਰੀ ਹਸਪਤਾਲ ਵਿਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾਕਿ ਡੇਂਗੂ ਬੁਖਾਰ ਵਿਚ ਆਪਣੀ ਮਰਜ਼ੀ ਨਾਲ ਦਵਾਈਆਂ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਬੁਖਾਰ ਹੋਣ ਤੇ ਪੈਰਾਸਿਟਾਮੋਲ ਗੋਲੀ ਦੀ ਵਰਤੋਂ ਕੀਤੀ ਜਾਵੇ ਅਤੇ ਡਾਕਟਰੀ ਮੁਆਇਨਾ ਜਰੂਰ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਤੇ ਗੁਰਦੀਪ ਸਿੰਘ, ਅਜੀਤ ਸਿੰਘ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ।