ਵਿਨੋਦ ਸ਼ਰਮਾ, ਕੀਰਤਪੁਰ ਸਾਹਿਬ : ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਣਕ ਅਤੇ ਦਾਲ ਨੂੰ ਨੀਲੇ ਕਾਰਡ ਧਾਰਕਾਂ ਨੂੰ ਭਾਜਪਾ ਦੇ ਮੰਡਲ ਪ੍ਰਧਾਨ ਰਜਨੀਸ਼ ਜੋਸ਼ੀ ਦੀ ਮੌਜੂਦਗੀ ਵਿਚ ਸ਼੍ਰੀ ਰਾਮ ਮੰਦਰ ਵਿਖੇ ਵੰਡਿਆ ਗਿਆ। ਇਸ ਮੌਕੇ ਰਜਨੀਸ਼ ਜੋਸ਼ੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਅਤੇ ਦਾਲ ਵੰਡੀ ਜਾ ਰਹੀ ਹੈ, ਉਥੇ ਹੀ ਕੇਂਦਰ ਸਰਕਾਰ ਵੱਲੋਂ ਉੱਜਵਲਾ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਗੈਸ ਸਿਲੰਡਰ ਵੀ ਮੁਫਤ ਦਿੱਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਦੋ ਦੋ ਹਜ਼ਾਰ ਵੀ ਦਿੱਤੇ ਗਏ ਹਨ। ਜਨਧਨ ਖਾਤੇ ਦੀਆਂ ਅੌਰਤਾਂ ਨੂੰ ਪੰਜ-ਪੰਜ ਸੌ ਰੁਪਏ ਮਹੀਨਾ ਦਿੱਤਾ ਗਿਆ ਹੈ। ਇਸ ਮੌਕੇ ਡਿਪੂ ਹੋਲਡਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਜਿੱਥੇ ਕੀਰਤਪੁਰ ਸਾਹਿਬ ਵਿਚ 50 ਦੇ ਕਰੀਬ ਕਾਰਡ ਧਾਰਕਾਂ ਨੂੰ ਕਣਕ ਅਤੇ ਦਾਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਰਜਨੀਸ਼ ਜੋਸ਼ੀ ਨੇ ਕਿਹਾ ਕਿ ਜੇਕਰ ਕਿਸੇ ਕਾਰਡ ਧਾਰਕਾਂ ਨੂੰ ਰਾਸ਼ਨ ਲੈਣ ਵਿਚ ਪਰੇਸ਼ਾਨੀ ਆ ਰਹੀ ਹੈ ਤਾਂ ਉਹ ਸਾਡੇ ਤੋਂ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਗਿਰਜਾ ਸ਼ੰਕਰ ਦਿਵੇਦੀ, ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦਿਵੇਦੀ, ਸ਼ਿਵ ਕੁਮਾਰ ਬੇਦੀ, ਨਰੇਂਦਰ ਕੁਮਾਰ, ਕਿ੍ਸ਼ਨ ਕੁਮਾਰ ਅੱਤਰੀ ਬਾਕਾ, ਮੁਕੇਸ਼ ਟੰਡਨ ਆਦਿ ਮੌਜੂਦ ਸਨ।