70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਜਾਰੀ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਜਾਰੀ
Publish Date: Tue, 25 Aug 2026 05:18 PM (IST)
Updated Date: Tue, 25 Aug 2026 05:21 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ੍ਰੀ ਚਮਕੌਰ ਸਾਹਿਬ : 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹਾਕੀ ਦੇ ਮੁਕਾਬਲੇ ਸਥਾਨਕ ਹਾਕਸ ਸਟੇਡੀਅਮ, ਸਮਰਾਲਾ ਵਿਖੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਜਾਰੀ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਗਤਾਰ ਸਿੰਘ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤੀ ਗਈ। ਇਸ ਮੌਕੇ ਅੰਡਰ-14 ਅਤੇ ਅੰਡਰ-17 ਵਰਗ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਅੰਡਰ-14 ਵਰਗ ਵਿਚ ਰਘੂਨਾਥ ਸਹਾਇ ਗਲੋਬਲ ਸਕੂਲ ਰੂਪਨਗਰ, ਐੱਸਜੀਜੀਐੱਸ ਖਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ ਅਤੇ ਡੀਏਵੀ ਸਕੂਲ ਨੇ ਆਪੋ-ਆਪਣੇ ਮੁਕਾਬਲਿਆਂ ਵਿਚ ਜਿੱਤ ਦਰਜ ਕੀਤੀ,ਜਦਕਿ ਅੰਡਰ-17 ਵਰਗ ਵਿਚ ਡੀਏਵੀ ਸਕੂਲ ਰੂਪਨਗਰ, ਹੋਲੀ ਫੈਮਿਲੀ ਕਾਨਵੈਂਟ ਸਕੂਲ ਰੂਪਨਗਰ ਅਤੇ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੀਆਂ ਟੀਮਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਮਨਜਿੰਦਰ ਸਿੰਘ ਡੀਪੀ, ਵਰਿੰਦਰ ਸਿੰਘ ਡੀਪੀ ਅਤੇ ਚਰਨਜੀਤ ਸਿੰਘ ਡੀਪੀਈ ਵੱਲੋਂ ਆਫ਼ੀਸ਼ੀਅਲ ਦੀ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰਵਿੰਦਰ ਸਿੰਘ ਏਜੀ ਪੰਜਾਬ, ਕੋਚ ਇੰਦਰਜੀਤ ਸਿੰਘ, ਕੋਚ ਲਵਜੀਤ ਸਿੰਘ, ਪੁਨੀਤ ਸਿੰਘ ਲਾਲੀ, ਰਣਵੀਰ ਕੌਰ, ਰਜਿੰਦਰ ਕੌਰ ਅਤੇ ਨਰਿੰਦਰ ਸੈਣੀ ਵੱਲੋਂ ਟੂਰਨਾਮੈਂਟ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ।