- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਇਸ ਪਵਿੱਤਰ ਧਰਤੀ 'ਤੇ ਆਈ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਹੋਲਾ-ਮਹੱਲਾ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਹਰ ਸਾਲ ਇਸ ਧਰਤੀ 'ਤੇ ਮਨਾਏ ਜਾਂਦੇ ਇਸ ਕੌਮੀ ਤਿਉਹਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆਂ ਕਿ ਕਿਵੇਂ ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਹੋਲੀ ਤੋਂ ਹੋਲਾ ਮਨਾਉਣ ਦਾ ਆਦੇਸ਼ ਦਿੱਤਾ।

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਖ਼ਾਲਸਾਈ ਚੜਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਤੋਂ ਖ਼ਾਲਸੇ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਗਿਆ। ਇਸ ਤਿੰਨ ਦਿਨਾ ਕੌਮੀ ਤਿਉਹਾਰ ਦੇ ਅੱਜ ਪਹਿਲੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ ਮੇਲੇ ਦੇ ਆਖਰੀ ਦਿਨ 04 ਮਾਰਚ ਨੂੰ ਪੈਣਗੇ। ਅੱਜ ਸਵੇਰੇ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ, ਅੰਤਰਿੰਗ ਕਮੇਟੀ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਮੈਂਬਰ ਜਰਨੈਲ ਸਿੰਘ ਔਲਖ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਬਲਵੀਰ ਸਿੰਘ ਚੰਗਿਆੜਾ ਸਾਬਕਾ ਡੀਐਸਪੀ ਸੰਤ ਸਿੰਘ ਧਾਰੀਵਾਲ, ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਅਕਾਲੀ ਦਲ ਦੇ ਆਗੂ ਸਹਿਬਾਨ, ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥਿਆ ਸਮੇਤ ਤਖ਼ਤ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਇਸ ਪਵਿੱਤਰ ਧਰਤੀ 'ਤੇ ਆਈ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਹੋਲਾ-ਮਹੱਲਾ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਹਰ ਸਾਲ ਇਸ ਧਰਤੀ 'ਤੇ ਮਨਾਏ ਜਾਂਦੇ ਇਸ ਕੌਮੀ ਤਿਉਹਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆਂ ਕਿ ਕਿਵੇਂ ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਹੋਲੀ ਤੋਂ ਹੋਲਾ ਮਨਾਉਣ ਦਾ ਆਦੇਸ਼ ਦਿੱਤਾ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਗੁਰੂ ਸਾਹਿਬ ਵਲੋਂ ਹੋਲੇ ਮਹੱਲੇ ਦੀ ਸ਼ੁਰੂ ਕੀਤੀ ਇਸ ਰੀਤ ਨੂੰ ਸਿਰਫ ਮੇਲੇ ਤੱਕ ਹੀ ਸੀਮਿਤ ਕਰਕੇ ਨਾ ਸੋਚੀਏ ਸਗੋਂ ਇਸ ਪਵਿੱਤਰ ਧਰਤੀ ਤੋਂ ਪ੍ਰਣ ਕਰਕੇ ਜਾਈਏ ਕਿ ਅਸੀਂ ਗੁਰੂ ਸਾਹਿਬ ਦੇ ਬਚਨਾਂ 'ਤੇ ਪੂਰਾ ਉਤਰਦੇ ਹੋਏ ਅੰਮ੍ਰਿਤ ਦੀ ਦਾਤ ਛੱਕ ਕੇ ਗੁਰੂ ਵਾਲੇ ਬਣਨਾ ਤਾਂ ਹੀ ਸਾਡਾ ਇਸ ਦੁਨੀਆ 'ਤੇ ਆਉਣਾ ਸਫਲਾ ਹੋਵੇਗਾ। ਅੱਜ ਮੇਲੇ ਦੇ ਪਹਿਲੇ ਦਿਨ ਦੇਸ਼ ਵਿਦੇਸ਼ ਦੀਆਂ ਹਜ਼ਾਰਾਂ ਸੰਗਤਾਂ ਨੇ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਇਲਾਵਾ ਗੁ: ਸੀਸ ਗੰਜ ਸਾਹਿਬ, ਗੁ: ਭੋਰਾ ਸਾਹਿਬ,ਗੁ: ਸ਼ਹੀਦ ਬਾਬਾ ਸੰਗਤ ਸਿੰਘ ਜੀ,ਗੁ: ਕਿਲਾਂ ਫਤਹਿਗੜ ਸਾਹਿਬ ਸਮੇਤ ਹੋਰ ਗੁ: ਸਾਹਿਬਾਨਾਂ ਵਿੱਚ ਮੱਥਾ ਟੇਕਿਆ। ਸਾਰੇ ਗੁ:ਸਾਹਿਬਾਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਬੜੇ ਖੂਬਸੂਰਤ ਤਰੀਕੇ ਲੜੀਆ, ਫੁੱਲਾ ਤੇ ਹੋਰ ਸਜਾਵਟੀ ਸਮੱਗਰੀ ਨਾਲ ਸਜਾਇਆ ਗਿਆ ਹੈ । ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆ ਸਨ ਤੇ ਲਾਈਨਾਂ ਵਿਚ ਲੱਗੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆ ਸਨ। ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਲਾਈਨਾਂ ਚ' ਲੱਗੀਆਂ ਵੱਡੀ ਗਿਣਤੀ ਸੰਗਤਾਂ 'ਚੋਂ ਥੋੜੀਆਂ ਥੋੜੀਆਂ ਕਰਕੇ ਬੜੇ ਤਰਤੀਬ ਨਾਲ ਮੱਥਾ ਟੇਕਣ ਲਈ ਗੁ: ਸਾਹਿਬ ਦੇ ਅੰਦਰ ਭੇਜਿਆ ਜਾ ਰਿਹਾ ਸੀ। ਵੱਡੀ ਗਿਣਤੀ ਸੰਗਤਾਂ ਵੱਲੋਂ ਤਖਤ ਸਾਹਿਬ ਦੇ ਸਾਹਮਣੇ ਬਣੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ।