ਮਨਪ੍ਰਰੀਤ ਸਿੰਘ, ਘਨੌਲੀ

ਹਲਕਾ ਰੂਪਨਗਰ ਦੇ ਪਿੰਡ ਬੇਗਮਪੁਰ ਘਨੌਲੀ ਵਿਖੇ ਗੁਰਦੁਆਰਾ ਸਾਹਿਬ ਬੇਗਮਪੁਰਾ ਘਨੌਲੀ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਦੇ ਪ੍ਰਚਾਰਕ ਭਾਈ ਸਤਨਾਮ ਸਿੰਘ ਜੀ ਦੇ ਉਦਮ ਸਦਕਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਮਾਨਵਤਾ ਦੀ ਸੇਵਾ ਲਈ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਤੇ ਬਾਬਾ ਰਾਮ ਰਾਏ ਜੀ ਹੋਮਿਓਪੈਥਿਕ ਡਿਸਪੈਂਸਰੀ ਦੀ ਸ਼ੁਰੂਆਤ ਅਕਾਲ ਪੁਰਖ਼ ਦਾ ਓਟ ਆਸਰਾ ਲੈ ਕੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਕੇ ਕੀਤੀ ਗਈ। ਇਸ ਮੌਕੇ ਇਸ ਹੋਮਿਓਪੈਥਿਕ ਡਿਸਪੈਂਸਰੀ ਦਾ ਉਦਘਾਟਨ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਸੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਤੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਤੇ ਖਾਲਸਾ ਦਰਬਾਰ ਸੇਵਾ ਸੁਸਾਇਟੀ ਦੇ ਚੇਅਰਪਰਸਨ ਬੀਬੀ ਰਜਿੰਦਰ ਕੌਰ ਨੇ ਦੀਵੇ ਬਾਲ ਕੇ ਇਸ ਹੋਮਿਓਪੈਥਿਕ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਜਿਥੇ ਇਸ ਹੋਮਿਓਪੈਥਿਕ ਡਿਸਪੈਂਸਰੀ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਗਮਪੁਰਾ ਘਨੌਲੀ, ਭਾਈ ਸਤਨਾਮ ਸਿੰਘ, ਬੀਬੀ ਰਜਿੰਦਰ ਕੌਰ ਨੂੰ ਵਧਾਈਆਂ ਦਿੱਤੀਆਂ ਉਥੇ ਹੀ ਬੇਗਮਪੁਰਾ ਪਿੰਡ, ਘਨੌਲੀ ਅਤੇ ਨਾਲ ਇਲਾਕੇ ਦੀਆਂ ਸੰਗਤਾਂ ਨੂੰ ਵੀ ਵਧਾਈਆਂ ਦਿੱਤੀਆ। ਇਸ ਮੌਕੇ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਦਿਆਂ ਹੋਇਆਂ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੇ ਬਹੁਤ ਹੀ ਛੋਟੀ ਉਮਰ ਵਿਚ ਗੁਰਤਾਗੱਦੀ ਤੇ ਵਿਰਾਜਮਾਨ ਹੋ ਕਿ ਸਿਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸੇਵਾਵਾਂ ਕੀਤੀਆਂ ਤੇ ਨਾਲ ਨਾਲ ਹੀ ਦੁਖੀਆਂ ਰੋਗੀਆਂ ਦੀ ਸੇਵਾ-ਸੰਭਾਲ ਦੇ ਲਈ ਵੀ ਸੇਵਾਵਾ ਕੀਤੀਆਂ। ਉਸੇ ਮਾਰਗ 'ਤੇ ਚੱਲਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਗਮਪੁਰਾ ਅਤੇ ਭਾਈ ਸਤਨਾਮ ਸਿੰਘ ਅਤੇ ਸਮੂਹ ਸੇਵਾਦਾਰਾਂ ਵੱਲੋਂ ਜੋ ਇਹ ਹੋਮਿਓਪੈਥਿਕ ਡਿਸਪੈਂਸਰੀ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਜਿਥੇ ਅੱਜ ਦੇ ਸਮੇਂ 'ਚ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਜ਼ਰੂਰਤ ਹੈ ਉਥੇ ਹੀ ਦੁਖੀਆਂ ਰੋਗੀਆਂ ਦੀ ਸੇਵਾ-ਸੰਭਾਲ ਦੀ ਵੀ ਸੇਵਾ ਕਰਨੀ ਬਹੁਤ ਜ਼ਰੂਰੀ ਹੈ। ਇਸ ਹੋਮਿਓਪੈਥਿਕ ਡਿਸਪੈਂਸਰੀ ਦੇ ਨਾਲ ਇਲਾਕੇ ਦੀਆਂ ਸੰਗਤਾ ਨੂੰ ਬਹੁਤ ਹੀ ਲਾਭ ਹੋਵੇਗਾ। ਜਿਥੇ ਇਕ ਪਾਸੇ ਆਤਮਿਕ ਸੁੱਖ ਸ਼ਾਤੀ ਲਈ ਗੁਰਦੁਆਰਾ ਸਾਹਿਬ ਵਿੱਖੇ ਗੁਰਬਾਣੀ ਦਾ ਓਟ ਆਸਰਾ ਮਿਲੇਗਾ ਓਥੇ ਹੀ ਗੁਰਦੁਆਰਾ ਸਾਹਿਬ ਦੇ ਨਾਲ ਇਸ ਹੋਮਿਓਪੈਥਿਕ ਡਿਸਪੈਂਸਰੀ 'ਚ ਦੁਖੀਆਂ ਰੋਗੀਆਂ ਦੇ ਸਰੀਰਿਕ ਰੋਗਾਂ ਦਾ ਇਲਾਜ ਹੋਵੇਗਾ।

ਇਸ ਮੌਕੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਸਾਰੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਗਮਪੁਰਾ ਘਨੌਲੀ, ਖਾਲਸਾ ਦਰਬਾਰ ਸੇਵਾ ਸੁਸਾਇਟੀ ਭਾਈ ਸਤਨਾਮ ਸਿੰਘ ਤੇ ਉਹਨਾ ਦੇ ਸਮੂਹ ਸੇਵਾਦਾਰਾਂ ਨੂੰ ਇਸ ਮਹਾਨ ਕਾਰਜ ਹੋਮਿਓਪੈਥਿਕ ਡਿਸਪੈਂਸਰੀ ਦੇ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਸਾਰਿਆਂ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਹੋਮਿਓਪੈਥਿਕ ਡਿਸਪੈਂਸਰੀ 'ਚ ਪਹੁੰਚ ਕੇ ਆਪਣੇ ਰੋਗਾਂ ਦਾ ਇਲਾਜ ਕਰਵਾਉਣ ਲਈ ਬੇਨਤੀ ਕੀਤੀ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਗਮਪੁਰਾ ਘਨੌਲੀ ਅਤੇ ਖਾਲਸਾ ਦਰਬਾਰ ਸੇਵਾ ਸੁਸਾਇਟੀ ਵੱਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਤੇ ਹੋਰ ਸਨਮਾਨਿਤ ਸ਼ਖਸੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਖਾਲਸਾ ਦਰਬਾਰ ਸੇਵਾ ਸੁਸਾਇਟੀ ਦੇ ਚੇਅਰਪਰਸਨ ਬੀਬੀ ਰਜਿੰਦਰ ਕੌਰ ਜੋ ਕਿ ਇਨ੍ਹਾਂ ਸਮਾਗਮਾਂ ਦੇ ਲਈ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਉਨ੍ਹਾਂ ਦਾ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਵੱਲੋਂ ਇਨ੍ਹਾਂ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਸਿਰੋਪਾਓ ਪਾ ਕੇ ਧੰਨਵਾਦ ਕੀਤਾ ਗਿਆ।

ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਚੀਮਾ, ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਦੇ ਪ੍ਰਧਾਨ ਸ਼ੋ੍ਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਜ਼ਿਲਾ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਗੁਰਿੰਦਰ ਸਿੰਘ ਗੋਗੀ, ਸ਼ਹਿਰੀ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਪਰਮਜੀਤ ਸਿੰਘ ਮੱਕੜ, ਬੀਬੀ ਰਜਿੰਦਰ ਕੌਰ ਚੇਅਰਪਰਸਨ ਖਾਲਸਾ ਦਰਬਾਰ ਸੇਵਾ ਸੁਸਾਇਟੀ, ਜ਼ਿਲ੍ਹਾ ਸਕੱਤਰ ਸ਼ੋ੍ਮਣੀ ਅਕਾਲੀ ਦਲ ਸੁਖਇੰਦਰਪਾਲ ਸਿੰਘ ਬੋਬੀ ਬੋਲਾ, ਘਨੌਲੀ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਸਰਕਲ ਪ੍ਰਧਾਨ ਘਨੌਲੀ ਸ਼ੋ੍ਮਣੀ ਅਕਾਲੀ ਦਲ ਰਵਿੰਦਰ ਸਿੰਘ ਕਾਲਾ, ਹਿੰਮਤ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ ਸਿਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ, ਰਾਮ ਪਾਲ ਅਬਿਆਣਾ ਜ਼ਿਲ੍ਹਾ ਪ੍ਰਧਾਨ ਬਹੁਜਨ ਸਮਾਜ ਪਾਰਟੀ, ਕੁਲਦੀਪ ਸਿੰਘ ਜ਼ਿਲ੍ਹਾ ਇੰਚਾਰਜ ਬਹੁਜਨ ਸਮਾਜ ਪਾਰਟੀ, ਅਜੀਤ ਸਿੰਘ ਜ਼ਿਲ੍ਹਾ ਸਕੱਤਰ ਬਹੁਜਨ ਸਮਾਜ ਪਾਰਟੀ, ਸੁਖਵੀਰ ਸਿੰਘ ਤੰਬੜ ਜਰਨਲ ਸਕੱਤਰ ਯੂਥ ਅਕਾਲੀ ਦਲ ਪੰਜਾਬ, ਜਿਲਾ ਪ੍ਰਧਾਨ ਯੂਥ ਅਕਾਲੀ ਦਲ ਸੰਦੀਪ ਸਿੰਘ ਕਲੋਤਾ, ਗੁਰਦੀਪ ਸਿੰਘ ਦੀਪ ਸੀਨੀਅਰ ਅਕਾਲੀ ਆਗੂ, ਨਵਦੀਪ ਸਿੰਘ ਕਾਕਾ ਸੀਨੀਅਰ ਅਕਾਲੀ ਆਗੂ, ਜਸਬੀਰ ਸਿੰਘ ਸੀਨੀਅਰ ਅਕਾਲੀ ਆਗੂ, ਜਗਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਗਮਪੁਰਾ, ਮੀਤ ਪ੍ਰਧਾਨ ਬਲਜੀਤ ਸਿੰਘ, ਖਜ਼ਾਨਚੀ ਜਸਵੀਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਸਟੋਰ ਕੀਪਰ ਓਮ ਪ੍ਰਕਾਸ਼, ਜਸਪਾਲ ਸਿੰਘ ਜੰਗੀ ਪੰਚ, ਦਲਬਾਰਾ ਸਿੰਘ ਪੰਚ, ਸੁਰਿੰਦਰ ਸਿੰਘ ਿਛੰਦਾ ਪੰਚ, ਦਲਜੀਤ ਸਿੰਘ ਭੂਟੋ ਦੇ ਨਾਲ ਨਾਲ ਹੋਰ ਇਲਾਕੇ ਦੀਆਂ ਸੰਗਤਾਂ ਅਤੇ ਵੱਖ ਵੱਖ ਪਿੰਡਾਂ ਦੇ ਮੋਹਤਬਰ ਸੱਜਣ ਹਾਜ਼ਰ ਸਨ।