ਸਮਾਗ ’ਚ ਨਵ ਨਿਯੁਕਤ ਚੇਅਰਮੈਨ ਤੇ ਬੋਰਡ ਦੇ ਮੈਂਬਰਾਂ ਦਾ ਸਨਮਾਨ ਮੋਰਿੰਡਾ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ
Publish Date: Mon, 24 Aug 2026 05:49 PM (IST)
Updated Date: Mon, 24 Aug 2026 05:51 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਹਲਕਾ ਵਿਧਾਇਕ ਦੇ ਮੋਰਿੰਡਾ ਦਫਤਰ ਵਿਖੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਰਕੀਟ ਕਮੇਟੀ ਮੋਰਿੰਡਾ ਦੇ ਨਵ ਨਿਯੁਕਤ ਚੇਅਰਮੈਨਾਂ ਤੇ ਪੰਜਾਬ ਜੇਲ ਡਿਵੈਲਪਮੈਂਟ ਬੋਰਡ ਦੇ ਮੈਂਬਰ ਨੂੰ ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਪ੍ਰੋ.ਬੀਰਦਵਿੰਦਰ ਸਿੰਘ ਬੱਲਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ ਨੇ ਸਭ ਤੋਂ ਪਹਿਲਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਪਿਛਲੇ ਚੇਅਰਮੈਨ ਐੱਨਪੀ ਰਾਣਾ ਅਤੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਪਿਛਲੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਵ-ਨਿਯੁਕਤ ਦੋਨੋਂ ਚੇਅਰਮੈਨ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਨ੍ਹਾਂ ਆਗੂਆਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਇਹ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਮੋਰਿੰਡਾ ਤੇ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਰਹਿੰਦੇ ਕਾਰਜ ਵੀ ਜਲਦ ਹੀ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਆਪ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਪ੍ਰੋ.ਬੱਲਾਂ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁੱਦਾ ਸਿੱਧੇ ਰੂਪ ਵਿਚ ਕਿਸਾਨਾਂ ਅਤੇ ਕਿਸਾਨੀ ਨਾਲ ਜੁੜਿਆ ਹੋਇਆ। ਉਨ੍ਹਾਂ ਕਿਹਾ ਕਿ ਇਹ ਦੋਨੋਂ ਨਵ-ਨਿਯੁਕਤ ਚੇਅਰਮੈਨ ਕਿਸਾਨੀ ਨਾਲ ਜੁੜੇ ਹੋਏ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਖੂਬੀ ਸਮਝਦੇ ਹਨ ਤੇ ਉਹ ਕਿਸਾਨਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਨਗੇ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਕੇਸਰ ਸਿੰਘ ਸਮਾਣਾ ਅਤੇ ਅਮਨਦੀਪ ਸਿੰਘ ਮਾਂਗਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਅਤੇ ਕਿਸਾਨਾਂ ਨੂੰ ਸਮਰਪਿਤ ਹੋ ਕੇ ਨਿਭਾਉਣਗੇ। ਇਸ ਮੌਕੇ ਪੰਜਾਬ ਜੇਲ ਡਿਵੈਲਪਮੈਂਟ ਬੋਰਡ ਦੇ ਨਵ ਨਿਯੁਕਤ ਮੈਂਬਰ ਨਵਦੀਪ ਸਿੰਘ ਟੋਨੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਦਾਰੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਲੱਡੂ ਵੀ ਵੰਡੇ ਗਏ। ਇਸ ਮੌਕੇ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਪੀਏ ਸ੍ਰੀਚੰਦ, ਸ਼ੂਗਰ ਮਿੱਲਰ ਮੋਰਿੰਡਾ ਤੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਚੱਕਲ, ਪ੍ਰਧਾਨ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ, ਸਰਪੰਚ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ, ਸਰਪੰਚ ਮੇਜਰ ਸਿੰਘ ਰਸੂਲਪੁਰ, ਗੁਰਬਚਨ ਸਿੰਘ ਰਸੂਲਪੁਰ, ਭੁਪਿੰਦਰ ਸਿੰਘ ਭੂਰਾ ਚਮਕੌਰ ਸਾਹਿਬ, ਟਰੈਫਿਕ ਇੰਚਾਰਜ ਮਲਕੀਤ ਸਿੰਘ ਸਮਾਣਾ, ਸਿਕਿਉਰਟੀ ਇੰਚਾਰਜ ਕੁਲਬੀਰ ਸਿੰਘ, ਸਾਬਕਾ ਕੌਂਸਲਰ ਰਜਿੰਦਰ ਕੁਮਾਰ ਬੱਬਾ, ਮੱਖਣ ਮੋਰਿੰਡਾ, ਚੇਅਰਮੈਨ ਅਮਰੀਕ ਸਿੰਘ ਢੰਗਰਾਲੀ, ਇੰਦਰਜੀਤ ਸਿੰਘ ਰੰਗੀਆਂ, ਕੁਲਬੀਰ ਸਿੰਘ ਦਤਾਰਪੁਰ, ਗੋਗੀ, ਅਮਰ ਸਿੰਘ ਚੱਕਲ, ਡਾ.ਕਾਲੜਾ, ਦਿਲਜੋਤ ਕੌਰ ਆਦਿ ਵੀ ਸ਼ਾਮਿਲ ਸਨ।