ਲਖਵੀਰ ਖਾਬੜਾ, ਰੂਪਨਗਰ : ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਜ਼ਿਲੇ੍ਹ ਵਿਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਪ੍ਰਸ਼ਾਸਨਿਕ ਸਹੂਲਤਾਂ ਪ੍ਰਦਾਨ ਕਰਨ 'ਤੇ ਸੱਭਿਆਚਾਰਕ ਅਤੇ ਸਮਾਜ ਭਲਾਈ ਕਲੱਬ ਇਲਾਕਾ ਘਾੜ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਰਕਾਰ ਵੱਲੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਲੋਕਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਇਸ ਮਹਾਮਾਰੀ ਤੋਂ ਬਚਿਆ ਜਾ ਸਕਦਾ ਹੈ। ਸੱਭਿਆਚਾਰਕ ਅਤੇ ਸਮਾਜ ਭਲਾਈ ਕਲੱਬ ਇਲਾਕਾ ਘਾੜ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਲੱਬ ਵੱਲੋਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਜ਼ਿਲ੍ਹੇ ਵਿਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਪ੍ਰਸ਼ਾਸਨਿਕ ਸਹੂਲਤਾਂ ਪ੍ਰਦਾਨ ਕਰਨ 'ਤੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਅੱਜ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਮਾਜਸੇਵੀ ਸੁਖਵਿੰਦਰ ਸਿੰਘ ਗਿੱਲ ਵਲੋਂ ਘਾੜ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ 250 ਦੇ ਕਰੀਬ ਪਰਿਵਾਰਾਂ ਨੂੰ ਇਸ ਮਹਾਮਾਰੀ ਦੌਰਾਨ ਰਾਸ਼ਨ ਵੀ ਵੰਡਿਆ ਗਿਆ ਹੈ ਅਤੇ ਪਿੰਡ ਫਤਹਿਪੁਰ ਵਿਖੇ ਇਕ ਲੋੜਵੰਦ ਦੇ ਕਮਰੇ 'ਤੇ ਲੈਂਟਰ ਤੇ ਹੋਰ ਮੁਰੰਮਤ ਕਰਵਾ ਕੇ ਜਲਦ ਹੀ ਦਿੱਤੀ ਜਾ ਰਹੀ ਹੈ। ਸੁਖਵਿੰਦਰ ਗਿੱਲ ਪਿਛਲੇ ਕਈ ਸਾਲਾਂ ਤੋਂ ਸਮਾਜਸੇਵਾ ਦੇ ਖੇਤਰ ਵਿਚ ਵੱਧ ਤੋਂ ਵੱਧ ਕੰਮ ਕਰ ਰਹੇ ਹਨ। ਇਸ ਮੌਕੇ ਕਲੱਬ ਮੈਂਬਰ ਸਮਾਜ ਸੇਵੀ ਸੱਜਣ ਸਿੰਘ ਹਰੀਪੁਰ, ਅਵਤਾਰ ਸਿੰਘ ਪੱਪੀ ਬਿੰਦਰਖ, ਜਗਤਾਰ ਸਿੰਘ ਬੜਾ ਪਿੰਡ ,ਅੰਕੁਸ਼ ਕੱਕੜ, ਅਮਰਿੰਦਰ ਸਿੰਘ ਬੰਟੀ, ਸਤਪਾਲ ਬੈਂਸ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।