ਨੇਚਰ ਕੈਂਪ ’ਚ ਹਿੱਸਾ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ
Publish Date: Fri, 23 Oct 2026 04:20 PM (IST)
Updated Date: Fri, 23 Oct 2026 04:22 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ੍ਰੀ ਚਮਕੌਰ ਸਾਹਿਬ : ਬੀਤੇ ਦਿਨੀਂ ਹਰਿਆਣਾ ਦੇ ਮੋਰਨੀ ਹਿੱਲ ਸਥਿਤ ਨੇਚਰ ਕੈਂਪ ਵਿਚ ਹਿੱਸਾ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਇੰਚਾਰਜ ਕੁਲਵੰਤ ਕੌਰ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਵੀ ਹੋਰਨਾਂ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਅਤੇ ਗਾਈਡ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਉਪਰਾਲੇ ਤਹਿਤ ਪੰਜਾਬ ਸਾਇੰਸ ਕਾਊਂਸਲ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਹਰਿਆਣਾ ਦੇ ਮੋਰਨੀ ਹਿੱਲ ਵਿਖੇ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਜ਼ਿਲ੍ਹਾ ਰੂਪਨਗਰ ਦੇ ਪੰਜ ਸਕੂਲਾਂ ਨੇ ਹਿੱਸਾ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਸਿੱਖਿਆ ਬਾਰੇ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਜੰਗਲ ਵਿਚ ਟਰੈਕਿੰਗ ਕਰਵਾਈ ਗਈ ਜਿੱਥੇ ਵੱਖ-ਵੱਖ ਕਿਸਮ ਦੇ ਬੂਟਿਆਂ ਦੇ ਪੱਤੇ ਚੁਣ ਕੇ ਉਨ੍ਹਾਂ ਦੀ ਪ੍ਰਜਾਤੀਆਂ ਬਾਰੇ ਜਾਨਣ ਅਤੇ ਵੱਖ-ਵੱਖ ਤਰ੍ਹਾਂ ਦੇ ਜੀਵਾਂ ਦੀਆਂ ਪ੍ਰਜਾਤੀਆਂ ਨੂੰ ਜਾਣਨ ਦਾ ਮੌਕਾ ਉਨ੍ਹਾਂ ਨੂੰ ਮਿਲਿਆ। ਉਨ੍ਹਾਂ ਖੇਤਾਂ ਵਿਚ ਜਾ ਕੇ ਪੌੜੀਦਾਰ ਖੇਤੀ ਅਤੇ ਆਰਗੈਨਿਕ ਖੇਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮੋਰਨੀ ਕਿਲੇ ਵਿੱਚ ਸਥਿਤ ਵਾਤਾਵਰਣ ਜਾਗਰੂਕਤਾ ਸਬੰਧੀ ਮਿਊਜ਼ੀਅਮ ਦਾ ਦੌਰਾ ਕੀਤਾ ਅਤੇ ਬੜੀ ਰੁਚੀ ਨਾਲ ਹਰੇਕ ਚੀਜ਼ ਨੂੰ ਜਾਣਿਆ, ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਬਾਅਦ ਵਿਦਿਆਰਥੀਆਂ ਦੀਆਂ ਰੋਮਾਂਚਕ ਖੇਡਾਂ ਵਿਚ ਭਾਗੀਦਾਰੀ ਕਰਵਾਈ ਗਈ, ਜਿਨ੍ਹਾਂ ਵਿਚ ਸਕਾਈ ਸਾਈਕਲਿੰਗ, ਜਿਪਲਾਈਨ, ਲੈਡਰ ਕਰੋਸਿੰਗ, ਟਾਇਰ ਐਂਡ ਰੋਪ ਲੈਡਰ ਕਲਿਬਿੰਗ ਸ਼ਾਮਲ ਸਨ। ਵਿਦਿਆਰਥੀਆਂ ਨੇ ਬੜੇ ਉਤਸਾਹ ਅਤੇ ਰੋਮਾਂਚ ਨਾਲ ਇਹਨਾਂ ਖੇਡਾਂ ਵਿਚ ਹਿੱਸਾ ਲਿਆ। ਸਕੂਲ ਇੰਚਾਰਜ ਕੁਲਵੰਤ ਕੌਰ ਨੇ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਦਿਆਰਥੀਆਂ ਲਈ ਅਜਿਹੇ ਉਪਰਾਲੇ ਬੇਹੱਦ ਲਾਹੇਵੰਦ ਅਤੇ ਜ਼ਰੂਰੀ ਹਨ। ਇਸ ਮੌਕੇ ਸੁਰੀਨਾ ਰਾਏ ਡਾ. ਬਲਜੀਤ ਕੌਰ, ਰਿਤੂ ਸ਼ਰਮਾ, ਜੈਸਮੀਨ ਖੰਨਾ, ਮਨਿੰਦਰ ਚੱਢਾ, ਜਸਵਿੰਦਰ ਕੌਰ, ਰੋਜ਼ੀ ਰਾਣੀ, ਲਖਵਿੰਦਰ ਸਿੰਘ, ਸੁਰਮੱਖ ਸਿੰਘ, ਹਰਿੰਦਰ ਕੁਮਾਰ ਕਾਈਨੌਰ, ਗੁਰਮਿੰਦਰ ਸਿੰਘ ਪਮੌਰ, ਲਖਵੀਰ ਸਿੰਘ ਰੰਗੀਆਂ, ਵਰਿੰਦਰ ਵਰਮਾ, ਅਮਨਪ੍ਰੀਤ ਕੌਰ, ਪਾਰੁਲ ਨੰਦਾ, ਮਨਪ੍ਰੀਤ ਕੌਰ, ਸੂਬੇਦਾਰ ਮੇਜਰ ਕੁਲਵਿੰਦਰ ਸਿੰਘ ਦੁੱਮਣਾ ਕੈਂਪਸ ਮੈਨੇਜਰ ਆਦਿ ਹਾਜ਼ਰ ਸਨ।