ਖਾਲਸਾ ਮਾਡਲ ਸਕੂਲ ’ਚ ਇੰਟਰ ਹਾਊਸ ਸਮਾਜਿਕ ਵਿਗਿਆਨ ਮੇਲਾ ਖਾਲਸਾ ਮਾਡਲ ਸਕੂਲ ਵਿਖੇ ਇੰਟਰ ਹਾਊਸ ਸਮਾਜਿਕ ਵਿਗਿਆਨ ਮੇਲਾ ਕਰਵਾਇਆ
Publish Date: Sat, 28 Nov 2026 04:06 PM (IST)
Updated Date: Sat, 28 Nov 2026 04:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਖਾਲਸਾ ਮਾਡਲ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਸਮਾਜਿਕ ਵਿਗਿਆਨ ਮੇਲਾ ਕਰਵਾਇਆ ਗਿਆ। ਜਿਸ ’ਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਤੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜੱਜਾਂ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਉਨਾਂ ਨੇ ਆਤਮ ਵਿਸ਼ਵਾਸ ਨਾਲ ਜਵਾਬ ਦਿੱਤੇ। ਇਸ ਮੇਲੇ ’ਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਛੇਵੀਂ ਜਮਾਤ ’ਚ ਜਸਪ੍ਰੀਤ ਕੌਰ ਤੇ ਕਾਜਲ ਨੇ ਪਹਿਲਾ ਸਥਾਨ, ਸੀਰਤ ਕੌਰ ਤੇ ਹਰਕੀਰਤ ਕੌਰ ਨੇ ਦੂਜਾ ਸਥਾਨ ਤੇ ਹਿਮਾਂਸ਼ੂ ਤੇ ਹਿਮਾਂਸ਼ੀ ਨੇ ਤੀਜਾ ਸਥਾਨ ਹਾਸਿਲ ਕੀਤਾ। ਸੱਤਵੀਂ ਜਮਾਤ ’ਚ ਸਹਿਜਦੀਪ ਕੌਰ ਤੇ ਦਕਸ਼ ਸ਼ਰਮਾ ਨੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਤੇ ਦਿਲਪ੍ਰੀਤ ਕੌਰ ਨੇ ਦੂਜਾ ਸਥਾਨ ਤੇ ਨਿਸ਼ਾ ਮਹਿਰਾ ਤੇ ਜਸਮੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੱਠਵੀਂ ਜਮਾਤ ’ਚ ਮਾਨਵੇਸ਼ ਤੇ ਚਾਹਤ ਵਰਮਾ ਨੇ ਪਹਿਲਾ ਸਥਾਨ, ਵਿਵੇਕ ਤੇ ਸਹਿਜਪ੍ਰੀਤ ਕੌਰ ਨੇ ਦੂਜਾ ਸਥਾਨ ਤੇ ਪ੍ਰਭਜੋਤ ਕੌਰ ਤੇ ਅਨੰਨਿਆ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ , ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਜਾ ਸਥਾਨ ਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੁਕਾਬਲੇ ’ਚ ਅਸ਼ੋਕ ਸ਼ਰਮਾ ਤੇ ਰਾਕੇਸ਼ ਸ਼ਰਮਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਜੱਜਾਂ ਵੱਲੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ’ਤੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਜੱਜ ਸਾਹਿਬਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਪ੍ਰੀਤ ਕੌਰ, ਗੁਰਪ੍ਰੀਤ ਕੌਰ ਇਨਚਾਰਜ ਖਾਲਸਾ ਮਾਡਲ ਸਕੂਲ, ਬਲਜੀਤ ਕੌਰ, ਵਿਜੇ ਲਕਸ਼ਮੀ,ਸ਼ੈਲਜਾ ਸ਼ਰਮਾ ,ਗੁਰਵਿੰਦਰ ਕੌਰ, ਗੁਰਿੰਦਰ ਕੌਰ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।