ਹਲਕਾ ਵਾਸੀਆਂ ਦਾ ਸਦਾ ਰਿਣੀ ਹਾਂ, ਜਿਨ੍ਹਾਂ ਮੁੱਖ ਮੰਤਰੀ ਨੂੰ ਹਰਾ ਕੇ ਮੈਨੂੰ ਮਾਣ ਦਿੱਤਾ: ਡਾ.ਚਰਨਜੀਤ ਹਲਕਾ ਵਾਸੀਆਂ ਦਾ ਸਦਾ ਰਿਣੀ ਹਾਂ, ਜਿਨ੍ਹਾਂ ਮੁੱਖ ਮੰਤਰੀ ਨੂੰ ਹਰਾ ਕੇ ਮੈਨੂੰ ਮਾਣ ਦਿ
Publish Date: Fri, 25 Sep 2026 04:07 PM (IST)
Updated Date: Fri, 25 Sep 2026 04:09 PM (IST)
ਜੌਲੀ ਸੂਦ, ਪੰਜਾਬੀ ਜਾਗਰਣ ਮੋਰਿੰਡਾ: ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕੰਮਾਂ ਨੂੰ ਪੂਰਾ ਕਰਵਾੳਣਾ ਮੇਰਾ ਮੁੱਖ ਮਕਸਦ ਹੈ। ਇਹ ਵਿਚਾਰ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਨੇ ਮੋਰਿੰਡਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਉਹ ਇਤਿਹਾਸਿਕ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ, ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਰਾ ਕੇ ਇਹ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਦੇ ਇਕ ਪੱਕੇ ਸਿਪਾਹੀ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਅਹੁੱਦੇ ਦੀ ਕੋਈ ਭੁੱਖ ਨਹੀਂ ਹੈ ਅਤੇ ਉਨ੍ਹਾਂ ਲਈ ਸਭ ਤੋਂ ਵੱਡੀ ਤਰਜ਼ੀਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਉਹ ਭਵਿੱਖ ਵਿਚ ਵੀ ਪੂਰੀ ਇਮਾਨਦਾਰੀ ਨਾਲ ਹਲਕੇ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਅਹੁਦਾ ਹੀ ਸਭ ਕੁਝ ਨਹੀਂ ਹੁੰਦਾ, ਸਗੋਂ ਲੋਕਾਂ ਦਾ ਭਰੋਸਾ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਪਿਆਰ ਅਤੇ ਭਰੋਸਾ ਦਿੱਤਾ ਹੈ, ਉਸ ਲਈ ਉਹ ਹਮੇਸ਼ਾ ਲੋਕਾਂ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਦਾ ਮਕਸਦ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂਦੇ ਹੱਲ ਅਤੇ ਲੋਕਾਂ ਨਾਲ ਲਗਾਤਾਰ ਜੁੜੇ ਰਹਿਣਾ ਹੈ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ ਅਤੇ ਅਹੁੱਦੇ ਦੀ ਪਰਵਾਹ ਕੀਤੇ ਬਿਨਾਂ ਲੋਕ ਸੇਵਾ ਨੂੰ ਆਪਣਾ ਮੁੱਖ ਫਰਜ਼ ਸਮਝਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਉਹ ਪਹਿਲਾਂ ਦੀ ਤਰ੍ਹਾਂ ਅੱਗੇ ਵੀ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸ ਮੌਕੇ ਪ੍ਰਧਾਨ ਜਗਪਾਲ ਸਿੰਘ ਜੌਲੀ, ਜਗਤਾਰ ਸਿੰਘ ਘੜੂੰਆਂ, ਖਰੜ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਡੇਰ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਸਮਾਜ ਸੇਵੀ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਪ੍ਰੈੱਸ ਕਲੱਬ ਮੋਰਿੰਡਾ ਦੇ ਪ੍ਰਧਾਨ ਗੁਰਮੀਤ ਸਿੰਘ ਚੋਪੜਾ, ਚੇਅਰਮੈਨ ਕਰਨੈਲ ਸਿੰਘ ਜੀਤ, ਗਗਨ ਸ਼ੁਕਲਾ, ਕਮਲਜੀਤ ਅਰਨੌਲੀ, ਰਾਜ ਕੁਮਾਰ ਦਸੌੜ, ਖਜ਼ਾਨਚੀ ਪ੍ਰਿਤਪਾਲ ਸਿੰਘ ਸਰੋਆ, ਗਿਆਨ ਸਿੰਘ ਸਰੋਆ, ਨਿਹਾਲ ਸਿੰਘ ਕਲਸੀ, ਰਾਧੇ ਸ਼ਾਮ, ਸੁਖਵਿੰਦਰ ਸਿੰਘ ਹੈੱਪੀ, ਮਨਜੀਤ ਸਿੰਘ ਧੀਮਾਨ ਆਦਿ ਹਾਜ਼ਰ ਸਨ।