ਜੀਨੀਅਸ ਸਕੂਲ ਵਿਖੇ ਰੇਨ ਵਾਟਰ ਹਾਰਵੈਸਟਿੰਗ ਟੈਂਕ ਦਾ ਉਦਘਾਟਨ ਜੀਨੀਅਸ ਇੰਟਰਨੈਸ਼ਨਲ ਸਕੂਲ ਵਿਖੇ ਰੇਨ ਵਾਟਰ ਹਾਰਵੈਸਟਿੰਗ ਟੈਂਕ ਦਾ ਉਦਘਾਟਨ
Publish Date: Sat, 29 Aug 2026 05:03 PM (IST)
Updated Date: Sat, 29 Aug 2026 05:04 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਵੱਲੋਂ ਵਾਤਾਵਰਣ ਸੰਭਾਲ ਸਬੰਧੀ ਇੱਕ ਸ਼ਲਾਘਾਯੋਗ ਕਦਮ ਚੁੱਕਦਿਆਂ ਰੇਨ ਵਾਟਰ ਹਾਰਵੈਸਟਿੰਗ ਟੈਂਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਗੁਣਵੰਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦੇ ਹੋਏ ਰੇਨ ਵਾਟਰ ਹਾਰਵੈਸਟਿੰਗ ਟੈਂਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲ ਹੈ ਤਾਂ ਕੱਲ੍ਹ ਹੈ। ਅੱਜ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾ ਰਿਹਾ ਹੈ। ਅਜਿਹੇ ਸਮੇਂ ਵਿਚ ਵਰਖਾ ਦੇ ਪਾਣੀ ਨੂੰ ਸੰਭਾਲਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਸ ਟੈਂਕ ਰਾਹੀਂ ਅਸੀਂ ਲੱਖਾਂ ਲੀਟਰ ਵਰਖਾ ਦੇ ਪਾਣੀ ਨੂੰ ਵਿਅਰਥ ਜਾਣ ਤੋਂ ਬਚਾ ਕੇ ਧਰਤੀ ਵਿਚ ਵਾਪਸ ਪਹੁੰਚਾਵਾਂਗੇ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸਿਰਫ਼ ਪਾਣੀ ਦੀ ਬੱਚਤ ਕਰਨਾ ਹੀ ਨਹੀਂ, ਸਗੋਂ ਬੱਚਿਆਂ ਵਿਚ ਛੋਟੀ ਉਮਰ ਤੋਂ ਹੀ ਕੁਦਰਤ ਅਤੇ ਵਾਤਾਵਰਣ ਪ੍ਰਤੀ ਪਿਆਰ, ਜ਼ਿੰਮੇਵਾਰੀ ਅਤੇ ਸੰਭਾਲ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੂਬਾ ਭੁਪਿੰਦਰ ਸਿੰਘ ਤੇ ਪ੍ਰਿੰਸੀਪਲ ਆਰ ਭੂਵਨਾ ਨੇ ਕਿਹਾ ਕਿ ਉਨ੍ਹਾਂ ਦਾ ਸਕੂਲ ਹਮੇਸ਼ਾ ਸਮਾਜ ਹਿੱਤ ਅਤੇ ਵਾਤਾਵਰਣ ਸੰਭਾਲ ਨਾਲ ਜੁੜੇ ਕਾਰਜਾਂ ਵਿਚ ਅੱਗੇ ਰਹਿੰਦਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਰਚਨਾਤਮਕ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।