ਸੇਂਟ ਕਾਰਮਲ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ ਸੇਂਟ ਕਾਰਮਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ
Publish Date: Mon, 17 Aug 2026 05:17 PM (IST)
Updated Date: Mon, 17 Aug 2026 05:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਸੇਂਟ ਕਾਰਮਲ ਸਕੂਲ ਕਟਲੀ ਰੂਪਨਗਰ ਵਿਖੇ 80ਵਾਂ ਅਜ਼ਾਦੀ ਦਿਵਸ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪੈਟਰਨ ਅਮਰਜੀਤ ਸਿੰਘ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਹਾ ਕਿ ਸਾਨੂੰ ਜਾਤ-ਪਾਤ, ਧਰਮ ਅਤੇ ਨਸਲ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਦੇਸ਼ ਦੇ ਸਰਵਪੱਖੀ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਅਸੀਂ ਅਜ਼ਾਦ ਦੇਸ਼ ਦੇ ਵਾਸੀ ਹਾਂ। ਸਾਨੂੰ ਬਹੁਤ ਘਾਲਣਾ-ਘਾਲਣ ਮਗਰੋਂ ਇਹ ਅਜ਼ਾਦੀ ਮਿਲੀ ਹੈ। ਇਸ ਲਈ ਸਾਨੂੰ ਦੇਸ਼ ਪ੍ਰਤੀ ਆਪਣਾ ਬਣਦਾ ਫ਼ਰਜ਼ ਅਦਾ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਪੂਨਮ ਡੋਗਰਾ ਅਤੇ ਪ੍ਰਿੰਸੀਪਲ ਪੂਜਾ ਜੈਨ ਨੇ ਸਭ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਹੈ ਕਿ ਦੇਸ਼ ਪ੍ਰੇਮ ਦੀ ਸੱਚੀ ਭਾਵਨਾ ਸਾਡੇ ਹਿਰਦੇ ਵਿਚ ਤਦ ਹੀ ਜਾਗਦੀ ਹੈ, ਜਦੋਂ ਅਸੀਂ ਆਪਸ ਵਿਚ ਪਿਆਰ, ਭਾਈਚਾਰੇ ਅਤੇ ਇਨਸਾਨੀਅਤ ਨੂੰ ਆਪਣੀ ਜੀਵਨ ਰੀਤੀ ਬਣਾਉਂਦੇ ਹਾਂ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਉਣ ਉਪਰੰਤ ਲੱਡੂ ਵੰਡੇ ਗਏ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਸਕੂਲ ਦੇ 300 ਤੋਂ ਵੀ ਜ਼ਿਆਦਾ ਵਿਦਿਆਰਥੀਆਂ ਨੇ ਨਹਿਰੂ ਸਟੇਡੀਅਮ ਵਿਖੇ ਅਜ਼ਾਦੀ ਦਿਵਸ ਸਮਾਗਮ ਵਿਚ ਹਿੱਸਾ ਲਿਆ ਅਤੇ ਸੁੰਦਰ ਪੇਸ਼ਕਾਰੀ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸਦੀ ਤਿਆਰੀ ਏਕਤਾ, ਸਤਿੰਦਰ ਕੌਰ ਅਤੇ ਸਰਬਜੀਤ ਸਿੰਘ ਨੇ ਪੂਰੀ ਮਿਹਨਤ ਨਾਲ਼ ਕਰਵਾਈ। ਇਸ ਮੌਕੇ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਨੂੰ ਡਿਪਟੀ ਕਮਿਸ਼ਨਰ ਆਦਿੱਤਿਆ ਡਚਲਵਾਲ ਵੱਲੋਂ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਕੇ ਹੌਂਸਲਾ ਅਫ਼ਜ਼ਾਈ ਕੀਤੀ। ਪ੍ਰਬੰਧਕਾਂ ਵੱਲੋਂ ਇਸ ਟੀਮ ਵਿਚ ਸ਼ਾਮਲ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।