- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

ਸਟਾਫ਼ ਰਿਪੋਰਟਰ, ਪੰਜਾਬੀ ਜਾਰਗਣ, ਰੂਪਨਗਰ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਸਬੰਧ ਵਿਚ ਅੱਜ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਪੀ (ਹੈੱਡਕੁਆਰਟਰ) ਅਰਵਿੰਦ ਮੀਨਾ ਵੱਲੋਂ ਨਿਭਾਈ ਗਈ। ਸਮਾਰੋਹ ਵਾਲ਼ੇ ਦਿਨ ਇਹ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਨਿਭਾਈ ਜਾਵੇਗੀ। ਐੱਸਪੀ (ਹੈੱਡਕੁਆਰਟਰ) ਅਰਵਿੰਦ ਮੀਨਾ, ਐੱਸਪੀ (ਡਿਟੈਕਟਿਵ) ਗੁਰਦੀਪ ਸਿੰਘ ਗੋਸਲ ਅਤੇ ਐੱਸਡੀਐਮ ਰੂਪਨਗਰ ਜਸਪ੍ਰੀਤ ਸਿੰਘ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀਐਸਪੀ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।