- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਿਧਾਇਕ ਚੱਢਾ ਵੱਲੋਂ ਵਿਧਾਨ ਸਭਾ 'ਚ ਹਿਮਾਚਲ ਸਰਕਾਰ ਵੱਲੋਂ ਟੋਲ ਟੈਕਸ ਦੇ ਵਧਾਈ ਰੇਟਾਂ ਨੂੰ ਲੈ ਕੇ ਆਵਾਜ਼ ਉਠਾਈ ਗਈ ਸੀ ਜਿਸ ਉਪਰੰਤ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਇਹ ਕਿਹਾ ਗਿਆ ਸੀ ਕਿ ਅਸੀਂ ਵੀ ਆਪਣੇ ਸੂਬੇ ਦੇ ਵਿਕਾਸ ਲਈ ਆਪਣਾ ਟੋਲ ਟੈਕਸ ਲਗਾ ਸਕਦੇ।

ਲਖਵੀਰ ਖਾਬੜਾ, ਰੂਪਨਗਰ : ਜ਼ਿਲ੍ਹਾ ਪ੍ਰੀਸ਼ਦ ਦੀ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ 'ਚ ਹੋਈ ਪਲੇਠੀ ਮੀਟਿੰਗ 'ਚ ਇਕ ਮਤਾ ਪਾਸ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਆਪਣੀ ਹਦੂਦ ਅੰਦਰ ਹਿਮਾਚਲ ਨੂੰ ਜਾਣ ਵਾਲੇ ਰਸਤਿਆਂ ਉੱਤੇ ਟੋਲ ਟੈਕਸ ਲਗਾਵੇਗੀ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਪਿਛਲੇ ਸਮੇਂ ਵਧਾਈ ਰੋਡ ਟੋਲ ਟੈਕਸ ਟੈਕਸ ਕਾਰਨ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਹੋ ਰਹੇ ਵਿਰੋਧ ਦੇ ਚਲਦਿਆਂ ਸੋਮਵਾਰ ਨੂੰ ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਪੰਚਾਇਤੀ ਰਾਜ ਐਕਟ ਦੀ ਧਾਰਾ 189 ਦੇ ਤਹਿਤ ਇਨਫਾਰਸਟ੍ਰਕਚਰ ਤਹਿਤ ਟੋਲ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਹੈ ਜਿਸ ਨੂੰ ਅਗਲੇਰੀ ਕਾਰਵਾਈ ਲਈ ਪੇਂਡੂ ਵਿਕਾਸ ਪੰਚਾਇਤ ਵਿਭਾਗ ਨੂੰ ਭੇਜਿਆ ਜਾਵੇਗਾ। ਉਪਰੰਤ ਟੋਲ ਲਗਾਉਣ ਦੀ ਕਾਰਵਾਈ ਸ਼ੁਰੂ ਹੋ ਗਈ।
ਦੱਸਣਯੋਗ ਹੈ ਕਿ ਹਲਕਾ ਵਿਧਾਇਕ ਚੱਢਾ ਵੱਲੋਂ ਵਿਧਾਨ ਸਭਾ 'ਚ ਹਿਮਾਚਲ ਸਰਕਾਰ ਵੱਲੋਂ ਟੋਲ ਟੈਕਸ ਦੇ ਵਧਾਈ ਰੇਟਾਂ ਨੂੰ ਲੈ ਕੇ ਆਵਾਜ਼ ਉਠਾਈ ਗਈ ਸੀ ਜਿਸ ਉਪਰੰਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਹ ਕਿਹਾ ਗਿਆ ਸੀ ਕਿ ਅਸੀਂ ਵੀ ਆਪਣੇ ਪੰਜਾਬ ਦੇ ਵਿਕਾਸ ਲਈ ਆਪਣਾ ਟੋਲ ਟੈਕਸ ਲਗਾ ਸਕਦੇ।