ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
Publish Date: Sat, 17 Oct 2026 04:14 PM (IST)
Updated Date: Sat, 17 Oct 2026 04:15 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ’ਚ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਹਾਊਸਾਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਔਰਤਾਂ ਸਮਾਜ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਿੱਖਿਆ ਅਤੇ ਸਮਾਜ ’ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ’ਚ ਔਰਤਾਂ ਪ੍ਰਤੀ ਸਤਿਕਾਰ, ਸਮਾਨਤਾ ਅਤੇ ਸਕਾਰਾਤਮਕ ਸੋਚ ਦੀ ਭਾਵਨਾ ਪੈਦਾ ਕਰਨ ’ਚ ਸਹਾਈ ਸਿੱਧ ਹੁੰਦੇ ਹਨ।