ਵਿਦਿਆਰਥੀਆਂ ਨੂੰ ਵੰਡੇ ਇੰਟਰਨਸ਼ਿਪ ਪੋ੍ਗਰਾਮ ਸਰਟੀਫਿਕੇਟ ਬੇੇਲਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੰਡੇ ਇੰਟਰਨਸ਼ਿਪ ਪੋ੍ਗਰਾਮ ਸਰਟੀਫਿਕੇਟ
Publish Date: Sat, 07 Nov 2026 04:03 PM (IST)
Updated Date: Sat, 07 Nov 2026 04:05 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਬੇਲਾ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ-ਗੈ੍ਰਜੂਏਟ ਹਿਊਮੈਨਟੀਜ਼ ਤੇ ਸੋਸ਼ਲ ਸਾਇੰਸਜ਼ ਵਿਭਾਗ ਦੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਪੋ੍ਰਗਰਾਮ ’ਚ ਸ੍ਰੀ ਸਮਰੱਥ ਸ਼ਰਮਾ, ਸੀਈਓ. ਨੈਸ਼ਨਲ ਐਜੂਕੇਸ਼ਨ ਟਰੱਸਟ ਆਫ਼ ਇੰਡੀਆ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਬਾਰੇ ਬੋਲਦਿਆਂ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਬੀ.ਏ. ਭਾਗ ਤੀਜਾ ਦੇ 70 ਵਿਦਿਆਰਥੀਆਂ ਲਈ 120 ਘੰਟੇ ਇੰਟਰਨਸ਼ਿਪ ਦਾ ਪੋ੍ਰਗਰਾਮ ਕਰਵਾਇਆ ਗਿਆ। ਇਸ ਪੋ੍ਰਗਰਾਮ ’ਚ ਟਰੱਸਟ ਦੇ ਚੀਫ਼ ਐਗਜ਼ੈਕਟਿਵ ਅਫ਼ਸਰ ਸ਼੍ਰੀ ਸਮਰੱਥ ਸ਼ਰਮਾ ਨੇ ਬਤੌਰ ਮੈਂਟਰ ਭੂਮਿਕਾ ਨਿਭਾਈ ਤੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਨੂੰ ਉਲੀਕਣ ਅਤੇ ਮੁਲਾਂਕਣ ਦੀ ਜ਼ਿੰਮੇਵਾਰੀ ਨਿਭਾਈ। ਇੰਟਰਨਸ਼ਿਪ ਪੂਰੀ ਹੋਣ ’ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਸ਼੍ਰੀ ਸ਼ਰਮਾ ਨੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਸਮਾਜ ਸੇਵਾ ’ਚ ਹਿੱਸਾ ਪਾਉਣ ਤੇ ਸਹੀ ਰਾਹ ਤੇ ਤੁਰਨ ਦੀ ਨਸੀਹਤ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਕੇਂਦਰ ਵੱਲੋਂ ਮਾਨਤਾ ਪ੍ਰਾਪਤ ਟਰੱਸਟ ਕੋਲੋਂ ਇੰਟਰਨਸ਼ਿਪ ਕਰਵਾਉਣ ਦਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੇਂਡੂ ਵਰਗ ਦੇ ਨੌਜਵਾਨਾਂ ਲਈ ਅਜਿਹੇ ਮੌਕੇ ਬਹੁਤ ਹੀ ਲਾਭਦਾਇਕ ਹਨ ਤੇ ਇਹ ਸਿੱਖਿਆ ਨੂੰ ਕਿੱਤਾਮੁਖੀ ਤੇ ਤਜ਼ਰਬੇਕਾਰ ਬਣਾਉਣ ਲਈ ਭੂਮਿਕਾ ਨਿਭਾਉਂਦੇ ਹਨ। ਜ਼ਿਕਰਯੋਗ ਹੈ ਇਸ ਪੋ੍ਗਰਾਮ ਦੇ ਨੇਪਰੇ ਚੜ੍ਹਨ ’ਚ ਕਾਲਜ ਵਲੋਂ ਡਾ. ਕੁਲਦੀਪ ਕੌਰ ਤੇ ਡਾ. ਸੰਦੀਪ ਕੌਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਉਨਾਂ ਵਿਦਿਆਰਥੀਆਂ ਦੀ ਮਿਹਨਤ ਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਤੇ ਭਾਗੀਦਾਰਾਂ ਦੇ ਕੰਮ ਦਾ ਮੁਲਾਂਕਣ ਕਰਵਾਇਆ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ, ਡਾ. ਅਣਖ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।