ਜਗਦੀਸ਼ ਚੰਦਰ ਕਾਜਲਾ ਮੁੜ ਬਣੇ ਰੂਪਨਗਰ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਮੁੜ ਬਣੇ ਰੂਪਨਗਰ ਮੰਡਲ ਪ੍ਰਧਾਨ
Publish Date: Tue, 25 Aug 2026 05:24 PM (IST)
Updated Date: Tue, 25 Aug 2026 05:27 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤੀ ਜਨਤਾ ਪਾਰਟੀ ਵੱਲੋਂ ਜਗਦੀਸ਼ ਚੰਦਰ ਕਾਜਲਾ ਨੂੰ ਇੱਕ ਵਾਰ ਫਿਰ ਰੂਪਨਗਰ ਮੰਡਲ/ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਮੁੜ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਜਗਦੀਸ਼ ਕਾਜਲਾ ਲੰਮੇ ਸਮੇਂ ਤੋਂ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿਚ ਸਰਗਰਮ ਰਹੇ ਹਨ ਅਤੇ ਪਾਰਟੀ ਸੰਗਠਨ ਨਾਲ ਜੁੜ ਕੇ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ। ਜ਼ਿਕਰਯੋਗ ਹੈ ਕਿ ਉਹ ਦੋ ਵਾਰ ਮਿਊਂਸਪਲ ਕੌਂਸਲਰ (ਐੱਮਸੀ) ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਇੰਪਰੂਵਮੈਂਟ ਟਰੱਸਟ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਆਪਣੀ ਨਿਯੁਕਤੀ ’ਤੇ ਉਨ੍ਹਾਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਜ਼ਿਲ੍ਹਾ ਰੂਪਨਗਰ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਅਤੇ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਦੁਬਾਰਾ ਪ੍ਰਗਟਾਏ ਗਏ ਭਰੋਸੇ ’ਤੇ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਖਰੇ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਮੰਡਲ ਦੀ ਮਜ਼ਬੂਤ ਅਤੇ ਸਰਗਰਮ ਟੀਮ ਤਿਆਰ ਕਰਕੇ ਪਾਰਟੀ ਦੇ ਹਰ ਪੁਰਾਣੇ ਅਤੇ ਨਵੇਂ ਵਰਕਰ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਤਾਲਮੇਲ ਅਤੇ ਏਕਤਾ ਨਾਲ ਮੰਡਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਪਾਰਟੀ ਦੇ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਇੱਕ ਟੀਮ ਵਜੋਂ ਪੂਰੀ ਤਾਕਤ ਨਾਲ ਮਿਹਨਤ ਕਰਨਗੇ ਤਾਂ ਜੋ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸ਼ਾਨਦਾਰ ਜਿੱਤ ਦਿਵਾਉਣ ਵਿਚ ਰੂਪਨਗਰ ਮੰਡਲ ਅਹਿਮ ਭੂਮਿਕਾ ਨਿਭਾਅ ਸਕੇ।