ਜਸਵੀਰ ਸਿੰਘ ਗੜ੍ਹੀ 15 ਨਵੰਬਰ ਨੂੰ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ, ਪਾਰਟੀ ਦਫ਼ਤਰ ਖੋਲ੍ਹ ਕੇ ਕਰਨਗੇ ਲੋਕ ਮਿਲਣੀ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਸ. ਜਸਵੀਰ ਸਿੰਘ ਗੜ੍ਹੀ ਵੱਲੋਂ 15 ਨਵੰਬਰ 2026 (ਐਤਵਾਰ) ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ. ਜਸਵੀਰ ਸਿੰਘ ਗੜ੍ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ ਅਤੇ ਇਸ ਉਪਰੰਤ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਪਿੰਡ-ਪਿੰਡ ਧੰਨਵਾਦ ਯਾਤਰਾ ਅਤੇ ਲੋਕ ਮਿਲਣੀ ਮੁਹਿੰਮ ਦਾ ਆਗਾਜ਼ ਕਰਨਗੇ।
Publish Date: Sat, 14 Nov 2026 01:09 PM (IST)
Updated Date: Sat, 14 Nov 2026 01:12 PM (IST)
ਸ੍ਰੀ ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਸ. ਜਸਵੀਰ ਸਿੰਘ ਗੜ੍ਹੀ ਵੱਲੋਂ 15 ਨਵੰਬਰ 2026 (ਐਤਵਾਰ) ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ. ਜਸਵੀਰ ਸਿੰਘ ਗੜ੍ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ ਅਤੇ ਇਸ ਉਪਰੰਤ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਪਿੰਡ-ਪਿੰਡ ਧੰਨਵਾਦ ਯਾਤਰਾ ਅਤੇ ਲੋਕ ਮਿਲਣੀ ਮੁਹਿੰਮ ਦਾ ਆਗਾਜ਼ ਕਰਨਗੇ।
ਇਸੇ ਦਿਨ ਸ੍ਰੀ ਚਮਕੌਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਅਧਿਕਾਰਤ ਉਦਘਾਟਨ ਸਮਾਰੋਹ ਵੀ ਕੀਤਾ ਜਾਵੇਗਾ। ਇਸ ਦਫ਼ਤਰ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਅਤੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਉਪਰਾਲਾ ਕੀਤਾ ਜਾਵੇਗਾ।
ਇਸ ਸਬੰਧੀ ਉਨ੍ਹਾਂ ਦਾ ਪ੍ਰੋਗਰਾਮ ਅਨੁਸਾਰ ਸਵੇਰੇ 10:00 ਵਜੇ ਨਗਰ ਕੌਂਸਲ ਦਫ਼ਤਰ, ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚਕੇ ਇਕੱਠ ਕੀਤਾ ਜਾਵੇਗਾ, ਜਿੱਥੋਂ ਕਾਫ਼ਲੇ ਰੂਪ ਚ ਸਵੇਰੇ 11:00 ਵਜੇ: ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਧੰਨਵਾਦ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ। ਦੁਪਹਿਰ 12:00 ਵਜੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਅਧਿਕਾਰਤ ਉਦਘਾਟਨ ਸਮਾਰੋਹ ਹੋਵੇਗਾ ਅਤੇ ਦੁਪਹਿਰ 12:30 ਵਜੇ: ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਕੇ ਮੀਡੀਆ ਨਾਲ ਗੱਲਬਾਤ ਹੋਵੇਗੀ।
ਇਸ ਮੌਕੇ ਇਲਾਕੇ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ, ਸਰਪੰਚਾਂ, ਪੰਚਾਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਸਮੂਹ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ।