ਅੱਜ ਜਸਵੀਰ ਸਿੰਘ ਗੜ੍ਹੀ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ ਅੱਜ ਜਸਵੀਰ ਸਿੰਘ ਗੜ੍ਹੀ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ
Publish Date: Sat, 14 Nov 2026 03:46 PM (IST)
Updated Date: Sat, 14 Nov 2026 03:48 PM (IST)
ਰਾਜਵੀਰ ਸਿੰਘ ਚੌਤਾਂ, ਪੰਜਾਬੀ ਜਾਗਰਣ, ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਜਸਵੀਰ ਸਿੰਘ ਗੜ੍ਹੀ ਵੱਲੋਂ 15 ਨਵੰਬਰ 2026 (ਐਤਵਾਰ) ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ ਤੇ ਇਸ ਉਪਰੰਤ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤੇ ਲੋਕਾਂ ਦਾ ਧੰਨਵਾਦ ਕਰਨ ਲਈ ਪਿੰਡ-ਪਿੰਡ ਧੰਨਵਾਦ ਯਾਤਰਾ ਤੇ ਲੋਕ ਮਿਲਣੀ ਮੁਹਿੰਮ ਦਾ ਆਗਾਜ਼ ਕਰਨਗੇ। ਇਸੇ ਦਿਨ ਸ੍ਰੀ ਚਮਕੌਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਅਧਿਕਾਰਤ ਉਦਘਾਟਨ ਸਮਾਰੋਹ ਵੀ ਕੀਤਾ ਜਾਵੇਗਾ। ਇਸ ਦਫ਼ਤਰ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਤੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਦਾ ਪ੍ਰੋਗਰਾਮ ਅਨੁਸਾਰ ਸਵੇਰੇ 10:00 ਵਜੇ ਨਗਰ ਕੌਂਸਲ ਦਫ਼ਤਰ, ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚਕੇ ਇਕੱਠ ਕੀਤਾ ਜਾਵੇਗਾ, ਜਿੱਥੋਂ ਕਾਫ਼ਲੇ ਰੂਪ ਚ ਸਵੇਰੇ 11:00 ਵਜੇ: ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਧੰਨਵਾਦ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ। ਦੁਪਹਿਰ 12:00 ਵਜੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਅਧਿਕਾਰਤ ਉਦਘਾਟਨ ਸਮਾਰੋਹ ਹੋਵੇਗਾ ਅਤੇ ਦੁਪਹਿਰ 12:30 ਵਜੇ: ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਕੇ ਮੀਡੀਆ ਨਾਲ ਗੱਲਬਾਤ ਹੋਵੇਗੀ। ਇਸ ਮੌਕੇ ਇਲਾਕੇ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ, ਸਰਪੰਚਾਂ, ਪੰਚਾਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਸਮੂਹ ਪ੍ਰੋਗਰਾਮਾਂ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ।