v> ਸੁਰਿੰਦਰ ਸਿੰਘ ਸੋਨੀ, ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦਾ ਹੱਕ ਹਰ ਇਕ ਸਿੱਖ ਨੂੰ ਹੈ ਅਤੇ ਜੇਕਰ ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹ ਦਿਹਾੜੇ ਮਨਾ ਰਹੀ ਹੈ ਤਾਂ ਮੈਂ ਉਸ ਦੀ ਸ਼ਲਾਘਾ ਕਰਦਾ ਹਾਂ। ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਬੜੀ ਧੂਮਧਾਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣ ਜਾ ਰਹੇ ਹਨ ਜਿਸ ਵਿੱਚ ਸ਼ਮੂਲੀਅਤ ਕਰਕੇ ਗੁਰੂ ਦੀਆਂ ਖੁਸ਼ੀਆਂ ਲੈਣੀਆਂ ਹਰ ਇੱਕ ਸਿੱਖ ਦਾ ਫ਼ਰਜ਼ ਹੈ।

ਜਦੋਂ ਸਿੰਘ ਸਾਹਿਬ ਨੂੰ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਪ੍ਰਤੀ ਸਖ਼ਤੀ ਵਰਤੀ ਜਾ ਰਹੀ ਹੈ ਤਾਂ ਸ਼ਤਾਬਦੀ ਸਮਾਗਮ ਵੱਡੇ ਇਕੱਠ ਨਾਲ ਕਿਵੇਂ ਮਨਾਏ ਜਾ ਸਕਣਗੇ ਤਾਂ ਉਨ੍ਹਾਂ ਕੇਂਦਰ ਸਰਕਾਰ ਤੇ ਚੁਟਕੀ ਲੈਂਦਿਆਂ ਕਿਹਾ ਕਿ ਜਦੋਂ ਤਕ ਬੰਗਾਲ ਵਿੱਚ ਚੋਣਾਂ ਹੋ ਰਹੀਆਂ ਹਨ ਉਦੋਂ ਤਕ ਕੋਰੋਨਾ ਕੁਝ ਨਹੀਂ ਕਹੇਗਾ।

Posted By: Jagjit Singh