ਪਵਨ ਕੁਮਾਰ, ਨੂਰਪੁਰ ਬੇਦੀ : ਬੀਤੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਆਸਕ ਕੈਪਟਨ ਪ੍ਰਰੋਗਰਾਮ ਤਹਿਤ ਨੂਰਪੁਰ ਬੇਦੀ ਦੇ ਇੱਕ ਵਿਅਕਤੀ ਜਸਵੀਰ ਸਿੰਘ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਖੇਤਰ ਵਿਚ ਕਿਸਾਨਾਂ ਨੂੰ ਜੰਗਲੀ ਜਾਨਵਰਾਂ ਤੋਂ ਹੋਣ ਵਾਲੇ ਨੁਕਸਾਨ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ ਜਿਸ ਦੇ ਲਈ ਡਿਪਟੀ ਕਮਿਸ਼ਨਰਾਂ ਨੂੰ ਢੁੱਕਵਾਂ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿਚ ਬੇਸਹਾਰਾ ਪਸ਼ੂ ਦਾਖਲ ਹੋ ਕੇ ਉਨ੍ਹਾਂ ਦੀਆਂ ਫਸਲਾ ਦਾ ਨੁਕਸਾਨ ਕਰਦੇ ਹਨ। ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਉਹ ਇਸ ਦਾ ਢੁੱਕਵਾਂ ਹੱਲ ਕਰਨ ਤਾਂ ਜੋ ਇਨ੍ਹਾਂ ਜੰਗਲੀ ਜਾਨਵਰਾਂ ਵਲਂ ਕਿਸਾਨਾਂ ਦੀਆਂ ਫਸਲਾ ਦੇ ਹੋ ਰਹੇ ਨੁਕਸਾਨ ਨੂੰ ਤੁਰੰਤ ਰੋਕਿਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਸਵੀਰ ਸਿੰਘ ਦੇ ਦੂਜੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਤਲੁਜ ਦਰਿਆ ਦੇ ਬੰਨ ਮਜ਼ਬੂਤ ਕਰਨ ਲਈ ਫੰਡ ਜਾਰੀ ਕੀਤੇ ਜਾ ਚੁੱਕੇ ਹਨਜਿਸ 'ਤੇ ਕੰਮ ਚੱਲ ਰਿਹਾ ਹੈ ਜੇਕਰ ਫੇਰ ਵੀ ਕੋਈ ਸਮੱਸਿਆ ਆਈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਪਿਛਲੇ ਸਾਲ ਦੌਰਾਨ ਜਿਸ ਤਰਾਂ ਸਤਲੁਜ ਨਾਲ ਲੋਕਾਂ ਦਾ ਨੁਕਸਾਨ ਹੋਇਆ ਸੀਉਸ ਤਰਾਂ ਦਾ ਨੁਕਸਾਨ ਇਸ ਵਾਰ ਨਹੀ ਹੋਵੇਗਾਡਿਪਟੀ ਕਮਿਸ਼ਨਰ ਇਸ ਬਾਰੇ ਪੂਰੀ ਤਰ੍ਹਾਂ ਚੌਕਸ ਹਨ। ਜਸਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸਕ ਕੈਪਟਨ ਪ੍ਰਰੋਗਰਾਮ ਤਹਿਤ ਫੇਸਬੁੱਕ 'ਤੇ ਲਾਈਵ ਹੋ ਕੇ ਜਿਸ ਤਰਾਂ ਕੰਡੀ ਖੇਤਰ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ ਅਤੇ ਇਸ ਖੇਤਰ ਦੀਆਂ ਦੋ ਪ੍ਰਮੁੱਖ ਸਮੱਸਿਆਵਾ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਤੁਰੰਤ ਨਿਰਦੇਸ਼ ਦੇਣ ਦਾ ਭਰੋਸਾ ਦਿੱਤਾ ਹੈ ਉਸ ਨਾਲ ਸਰਕਾਰ ਦੇ ਪਾਰਦਰਸ਼ੀ ਕੰਮ ਕਰਨ ਅਤੇ ਮੱੁਖ ਮੰਤਰੀ ਦੇ ਲੋਕਾਂ ਨਾਲ ਨੇੜੇ ਤੋ ਜੁੜਨ ਦਾ ਪ੍ਰਮਾਣ ਮਿਲਿਆ ਹੈ ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਡੀਆਂ ਮੁਸ਼ਕਲਾਂ ਦਾ ਹੱਲ ਜ਼ਰੂਰ ਕਰਨਗੇ।