ਜੋਲੀ ਸੂਦ, ਮੋਰਿੰਡਾ : ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲਾਂ ਦੀ ਸੀਜਨ 2019-20 ਦੀ ਰਹਿੰਦੀ ਬਕਾਇਆ ਰਾਸ਼ੀ ਵਿਚੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਸ਼ੂਗਰ ਮਿੱਲ ਮੋਰਿੰਡਾ ਦੇ ਗੰਨਾ ਕਾਸ਼ਤਾਂ ਦੀ 882.05 ਲੱਖ ਰੁਪਏ ਦੀ ਰਾਸ਼ੀ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਖੁਸਹਾਲ ਸਿੰਘ ਦਤਾਰਪੁਰ, ਸ਼ੂਗਰ ਮਿੱਲ ਦੇ ਜਰਨਲ ਮੈਨੇਜਰ ਕੰਵਲਜੀਤ ਸਿੰਘ ਅਤੇ ਮੁੱਖ ਗੰਨਾ ਵਿਕਾਸ ਅਫਸਰ ਜਗਦੀਸ਼ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋ ਪੰਜਾਬ ਦੀਆਂ ਸੂਗਰ ਮਿੱਲਾਂ ਦੇ ਵਿਕਾਸ ਅਤੇ ਗੰਨਾ ਕਾਸਤਕਾਰਾਂ ਦੇ ਰਹਿੰਦੀ ਬਕਾਇਆ ਰਾਸੀ ਜਾਰੀ ਕਰਨ ਨੂੰ ਲੈ ਕੇ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਚਲਦਿਆਂ ਪੰਜਾਬ ਸਰਕਾਰ ਵੱਲੋ ਪਹਿਲਾਂ ਵੀ ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਰਾਸੀ ਜਾਰੀ ਕਰ ਦਿੱਤੀ ਗਈ ਸੀ ਅਤੇ ਹੁਣ ਮੁੜ ਤੋਂ ਗੰਨੇ ਦੀ ਬਕਾਇਆ ਰਾਸ਼ੀ ਵਿੱਚ 100 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ, ਜੇਕਰ ਸ਼ੂਗਰ ਮਿਲ ਮੋਰਿੰਡਾ ਦੀ ਗੱਲ ਕਰੀਏ ਤਾਂ ਗੰਨਾ ਕਾਸ਼ਤਕਾਰਾਂ ਦੀ 29 ਜਨਵਰੀ 2020 ਤੱਕ ਗੰਨੇ ਦੀ ਅਦਾਇਗੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਆਰਥਿਕ ਮੰਦੀ ਝੱਲ ਰਹੇ ਕਿਸਾਨਾਂ/ਗੰਨਾ ਕਾਸ਼ਤਕਾਰਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ।