ਗੁਰਦੀਪ ਭੱਲੜੀ, ਨੰਗਲ : ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਸ਼ਾਮ ਫੇਸਬੁੱਕ 'ਤੇ ਲਾਈਵ ਹੋ ਕੇ ਆਸਕ ਕੈਪਟਨ ਪ੍ਰਰੋਗਰਾਮ ਤਹਿਤ ਨੰਗਲ ਦੇ ਸੁਨੀਲ ਕੁਮਾਰ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕੋਨਟਰੈਕਚੂਅਲ ਇੰਪਲਾਈਜ਼ ਦੀ ਰੈਗੂਲਰ ਆਈਜੇਸ਼ਨ ਬਾਰੇ ਕਾਨੂੰਨੀ ਪਹਿਲੂਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਮਾਮਲਾ ਅਦਾਲਤ ਵਿਚ ਜਾ ਕੇ ਲੰਮੇ ਸਮੇਂ ਤਕ ਲਟਕ ਨਾ ਜਾਵੇ। ਉਨ੍ਹਾਂ ਕਿਹਾ ਪਹਿਲਾ ਕਾਨੂੰਨੀ ਤੌਰ 'ਤੇ ਇਸ ਨੂੰ ਚੈਕ ਕੀਤਾ ਜਾ ਰਿਹਾ ਹੈ। ਇਸ ਬਾਰੇ ਕੈਬਨਿਟ ਦੀ ਇਕ ਸਬ ਕਮੇਟੀ ਵੀ ਗਠਿਤ ਕਰ ਦਿੱਤੀ ਗਈ ਹੈ ਜੋ ਇਸ ਮਾਮਲੇ ਉਤੇ ਗੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਦਾ ਫੈਸਲਾ ਕੀਤਾ ਜਾਵੇਗਾ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਆਸਕ ਕੈਪਟਨ ਪ੍ਰਰੋਗਰਾਮ ਤਹਿਤ ਸੁਨੀਲ ਕੁਮਾਰ ਦੇ ਸਵਾਲ ਦਾ ਜਵਾਬ ਦਿੱਤਾ। ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੇ ਮੁੱਖ ਮੰਤਰੀ ਤੋਂ ਫੇਸਬੁੱਕ 'ਤੇ ਸਵਾਲ ਕੀਤਾ ਸੀ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੰਟਰੈਕਟ ਬੇਸਿਸ ਤੇ ਕੰਮ ਕਰਦੇ ਕਰਮਚਾਰੀਆਂ ਨੁੰ ਰੈਗੂਲਰ ਕਰਨ ਬਾਰੇ ਸਰਕਾਰ ਕੀ ਫੈਸਲਾ ਕਰ ਰਹੀ ਹੈ। ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੇ ਸਵਾਲ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾ ਵਿਚ ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਅਤੇ ਆਊਟ ਸੋਰਸ ਏਜੰਸੀਆਂ ਰਾਹੀ ਵੱਖ ਵੱਖ ਵਿਭਾਗਾ ਵਿਚ ਕੰਮ ਕਰਦੇ ਕਰਮਚਾਰੀਆਂ ਬਾਰੇ ਸਵਾਲ ਕੀਤਾ ਸੀ ਮੁੱਖ ਮੰਤਰੀ ਜੀ ਨੇ ਆਪਣੇ ਜਵਾਬ ਵਿਚ ਕੈਬਨਿਟ ਸਬ ਕਮੇਟੀ ਦਾ ਗਠਨ ਕਰਨ ਅਤੇ ਇਸ ਬਾਰੇ ਕਾਨੂੰਨੀ ਰਾਏ ਲੈ ਕੇ ਕੋਈ ਸਾਰਥਕ ਹੱਲ ਕਰਨ ਦਾ ਭਰੋਸਾ ਦਿੱਤਾ ਹੈ ਜ਼ੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ ਉਸ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫੇਸਬੁੱਕ ਦੇ ਲਾਈਵ ਆਸਕ ਕੈਪਟਨ ਪ੍ਰਰੋਗਰਾਮ ਨਾਲ ਆਮ ਲੋਕਾਂ ਨੂੰ ਮੁੱਖ ਮੰਤਰੀ ਤੱਕ ਆਪਣੀ ਗੱਲ ਪਹੁੰਚਾਉਣ ਅਤੇ ਉਸ ਦਾ ਹੱਲ ਕਰਵਾਉਣ ਦਾ ਮੌਕਾ ਮਿਲਿਆ ਹੈ।